ਅਬੋਹਰ : ਥਾਣਾ ਬਹਾਵਵਾਲਾ ਦੀ ਪੁਲਸ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਨਾਮਜ਼ਦ ਨੌਜਵਾਨ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਰਮੇਸ਼ ਕੁਮਾਰ ਕਰ ਰਹੇ ਹਨ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤਾ ਨੇ ਦੱਸਿਆ ਕਿ ਕਥਿਤ ਤੌਰ ’ਤੇ ਵਿੱਕੀ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਰਾਜਪੁਰਾ ਉਸ ਦਾ ਪਿਛਲੇ 6 ਸਾਲਾਂ ਤੋਂ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਸਰੀਰਕ ਸ਼ੋਸ਼ਣ ਕਰਦਾ ਆ ਰਿਹਾ ਸੀ।
ਹਾਲ ਹੀ ’ਚ 5 ਅਗਸਤ 23 ਨੂੰ ਰਾਤ 8 ਵਜੇ ਦੇ ਕਰੀਬ ਉਕਤ ਨੌਜਵਾਨ ਉਸ ਨੂੰ ਆਪਣੇ ਖੇਤ ’ਚ ਲੈ ਗਿਆ ਅਤੇ ਉਸ ਦੇ ਵਿਰੋਧ ਦੇ ਬਾਵਜੂਦ ਸਰੀਰਕ ਸਬੰਧ ਬਣਾਏ। ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।















