ਅੰਮ੍ਰਿਤਸਰ – ਅੰਮ੍ਰਿਤਸਰ ਵਿੱਚ ਉਸ ਸਮੇਂ ਹਿੰਸਕ ਅੰਦੋਲਨ ਦੇਖਣ ਨੂੰ ਮਿਲਿਆ, ਜਦੋਂ ਯੂਥ ਅਕਾਲੀ ਦਲ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ। ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ’ਚ ਯੂਥ ਅਕਾਲੀ ਦਲ ਦੇ ਆਗੂਆਂ ਨੇ ਪੁਲਸ ਵਲੋਂ ਲਗਾਏ ਗਏ ਬੈਰੀਕੇਡ ਵੀ ਤੋੜ ਦਿੱਤੇ। ਪੁਲਸ ਵਲੋਂ ਲਗਾਏ ਬੈਰੀਕੇਡ ਨੂੰ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵਲ ਨੂੰ ਜਾਣ ਸਮੇਂ ਪੁਲਸ ਅਤੇ ਯੂਥ ਅਕਾਲ ਦਲ ਦੇ ਆਗੂਆਂ ਦੀ ਝੜਪ ਵੀ ਹੋ ਗਈ, ਜਿਸ ਕਾਰਨ ਧੱਕਾ-ਮੁੱਕੀ ਹੋਈ।
ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ‘ਆਪ’ ਆਗੂ ਕੁੰਵਰ ‘ਤੇ ਸਾਬਕਾ ਕਾਂਗਰਸੀ ਆਗੂ, ਜੋ ਹੁਣ ‘ਆਪ’ ’ਚ ਸ਼ਾਮਲ ਹੋਇਆ ਹੈ, ਉਸ ’ਤੇ ਨਸ਼ਾ ਤਸਕਰੀ ਕਰਨ ਦੇ ਦੋਸ਼ ਹਨ। ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਨਸ਼ਿਆਂ ‘ਚ ਫਸੇ ਰਾਜੀਵ ਭਗਤ ਦੀ ਪੁਸ਼ਤ ਪਨਾਹੀ ਦੇ ਦੋਸ਼ ਲਗਾਉਂਦਿਆਂ ਹੋਇਆ ਵੱਡਾ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕਰ ਰਹੇ ਸਨ।















