ਲੁਧਿਆਣਾ : ਜੇਲ੍ਹ ਵਿਚ ਕੈਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਦੀ ਬਰਾਮਦਗੀ ਦਾ ਗਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਵੀ ਜੇਲ੍ਹ ਦੀ ਚੈਕਿੰਗ ਦੌਰਾਨ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਜਾਣਕਾਰੀ ਮੁਤਾਬਕ ਅੱਜ ਚੈਕਿੰਗ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਨੂੰ ਲੈ ਕੇ ਪੁਲਸ ਦੇ ਸਹਾਇਕ ਸੁਪਰੀਡੰਟ ਸੁਰਿੰਦਰ ਪਾਲ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।















