ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਰਵਨੀਤ ਸਿੰਘ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੀ ਗਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਦਿੱਤੀ ਗਈ ਹੈ।
ਅਸਤੀਫਾ ਸਵੀਕਾਰ ਹੋਣ ਦੇ ਨਾਲ ਹੀ ਰਵਨੀਤ ਸਿੰਘ ਹੁਣ ਕੇਂਦਰੀ ਮੰਤਰੀ ਨਹੀਂ ਰਹੇ ਹਨ। ਸੂਤਰਾਂ ਅਨੁਸਾਰ ਇਹ ਕਾਰਵਾਈ ਪ੍ਰਧਾਨ ਮੰਤਰੀ ਦੀ ਸਿਫਾਰਸ਼ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।