ਕੇਜਰੀਵਾਲ ਦੀ ਹੱਤਿਆ ਦਾ ਖਦਸ਼ਾ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਡਰ ਹੈ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹੱਤਿਆ ਹੋ ਸਕਦੀ ਹੈ। ਪਾਰਟੀ ਨੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਦਫਤਰ ‘ਤੇ ਸਵਾਲ ਉਠਾਏ ਹਨ। ਜਿਸਤ-ਟਾਂਕ ਯੋਜਨਾ ਦੀ ਸਫਲਤਾ ਲਈ ਧੰਨਵਾਦ ਸਭਾ ਦੌਰਾਨ ਕੇਜਰੀਵਾਲ ‘ਤੇ ਸੁੱਟੀ ਸਿਆਹੀ ਨੂੰ ‘ਆਪ’ ਨੇ ਗੰਭੀਰਤਾ ਨਾਲ ਲਿਆ ਹੈ।
ਪਾਰਟੀ ਦੇ ਬੁਲਾਰੇ ਆਸ਼ੂਤੋਸ਼ ਨੇ ਕਿਹਾ ਹੈ ਕਿ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਦਿੱਲੀ ਪੁਲਿਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਸਿੱਧਾ ਪ੍ਰਧਾਨ ਮੰਤਰੀ ਦਫਤਰ ਨੂੰ ਰਿਪੋਰਟ ਕਰਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਨੇ ਗੁਜਰਾਤ ਦੇ ਸਾਬਕਾ ਮੰਤਰੀ ਹਰੇਨ ਪਾਂਡਿਆ ਦੇ ਨਾਂ ਦਾ ਵੀ ਜ਼ਿਕਰ ਕੀਤਾ। ਜ਼ਿਕਰਯੋਗ ਹੈ ਕਿ ਪਾਂਡਿਆ ਦੀ ਹੱਤਿਆ ਹੋਈ ਸੀ ਪਰ ਆਸ਼ੂਤੋਸ਼ ਨੇ ਕਿਹਾ ਕਿ ਇਹ ਸਿਆਸੀ ਹੱਤਿਆ ਸੀ।















