ਕੇਜਰੀਵਾਲ ਨੇ ‘ਆਪ’ ਦੇ ਸਾਬਕਾ ਵਿਧਾਇਕ ਵੇਦ ਪ੍ਰਕਾਸ਼ ਨੂੰ ਦੱਸਿਆ ‘ਗੱਦਾਰ’

ਨਵੀਂ ਦਿੱਲੀ— ਬਵਾਨਾ ਉੱਪ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ‘ਆਪ’ ਛੱਡ ਕੇ ਭਾਜਪਾ ਦਾ ਹੱਥ ਫੜਨ ਵਾਲੇ ਸਾਬਕਾ ਵਿਧਾਇਕ ਵੇਦ ਪ੍ਰਕਾਸ਼ ਨੂੰ ‘ਗੱਦਾਰ’ ਕਰਾਰ ਦਿੰਦੇ ਹੋਏ ਕਿਹਾ ਕਿ ਸਾਬਕਾ ਵਿਧਾਇਕ ਨੇ ਪਾਰਟੀ ਅਤੇ ਆਪਣੇ ਵਿਧਾਨ ਸਭਾ ਖੇਤਰ ਦੀ ਜਨਤਾ ਨੂੰ ਧੋਖਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪ੍ਰਕਾਸ਼ ਬਵਾਨਾ ਤੋਂ ਵਿਧਾਇਕ ਸਨ ਅਤੇ ਉਨ੍ਹਾਂ ਨੇ ਇਸ ਸਾਲ ਮਾਰਚ ‘ਚ ਵਿਧਾਨ ਸਭਾ ਅਤੇ ‘ਆਪ’ ਦੀ ਮੈਂਬਰਤਾ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।