ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ

2ਅਸੀਂ ਤੁਹਾਡੇ ਬੱਚਿਆਂ ਵਰਗੇ ਹਾਂ , ਸਾਡੇ ਮਾਰਗ ਦਰਸ਼ਕ ਬਣੋ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਦਫਤਰ ‘ਤੇ ਸੀ.ਬੀ.ਆਈ. ਦਾ ਛਾਪਾ ਮਰਵਾ ਕੇ ਇਹ ਸਿੱਧ ਕੀਤਾ ਕਿ ਉਨ੍ਹਾਂ ਨੂੰ ਘੁਟਾਲੇਬਾਜ਼ ਨਜ਼ਰ ਨਹੀਂ ਆਉਂਦਾ, ਸਿਰਫ ਕੇਜਰੀਵਾਲ ਭ੍ਰਿਸ਼ਟ ਨਜ਼ਰ ਆਉਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਕੇ ਬੇਨਤੀ ਕੀਤੀ ਸੀ ਕਿ ਉਹ ਲੜਾਈ ਨਹੀਂ ਚਾਹੁੰਦੇ। ਉਹ ਸਿਰਫ ਕੰਮ ਕਰਨਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵੱਛ ਭਾਰਤ ਅਭਿਆਨ ਦੀ ਗੱਲ ਕਰਦੇ ਹਨ ਤਾਂ ਉਹ ਦਿੱਲੀ ਨੂੰ ਚਮਕਾਉਣਗੇ ਤੇ ਕੇਜਰੀਵਾਲ ਇਸ ਸਾਰੇ ਕੰਮ ਦਾ ਸਿਹਰਾ ਪ੍ਰਧਾਨ ਮੰਤਰੀ ਨੂੰ ਦੇਣਗੇ। ਪ੍ਰਧਾਨ ਮੰਤਰੀ ਸਕਿੱਲ ਇੰਡੀਆ ਦੀ ਗੱਲ ਕਰਦੇ ਹਨ ਤਾਂ ਉਹ ਦਿੱਲੀ ਵਾਲਿਆਂ ਨੂੰ ਰੋਜ਼ਗਾਰ ਦੇਣਗੇ ਤੇ ਇਸ ਦਾ ਵੀ ਸਾਰਾ ਸਿਹਰਾ ਪ੍ਰਧਾਨ ਮੰਤਰੀ ਨੂੰ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਉਹ ਸਿਰਫ ਕੰਮ ਕਰਨਾ ਚਾਹੁੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਕਿਹਾ ਸੀ ਕਿ ਅਸੀਂ ਤੁਹਾਡੇ ਬੱਚਿਆਂ ਵਰਗੇ ਹਾਂ ਇਸ ਲਈ ਉਨ੍ਹਾਂ ਦੇ ਮਰਗ ਦਰਸ਼ਕ ਬਣੋ।