ਕੇਜਰੀਵਾਲ ਪਠਾਨਕੋਟ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ

2ਸ਼ਹੀਦਾਂ ਦੇ ਪਰਿਵਾਰਾਂ ਨੂੰ 2-2 ਲੱਖ ਦਾ ਮੁਆਵਜ਼ਾ
ਗੁਰਦਾਸਪੁਰ : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪਠਾਨਕੋਟ ਅੱਤਵਾਦੀ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ । ਇਸ ਮੌਕੇ ਕੇਜਰੀਵਾਲ ਨੇ ਸ਼ਹੀਦ ਫਤਹਿ ਸਿੰਘ, ਸ਼ਹੀਦ ਕੁਲਵੰਤ ਸਿੰਘ ਤੇ ਇਕਾਗਰ ਸਿੰਘ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ।
ਉਨ੍ਹਾਂ ਸ਼ਹੀਦ ਫਤਹਿ ਸਿੰਘ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿਚ ਆਮ ਆਦਮੀ ਪਾਰਟੀ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਦੇਸ਼ ਲਈ ਵੱਡੀ ਕਰਬਾਨੀ ਦਿੱਤੀ ਹੈ ਤੇ ਦੇਸ਼ ਉਨ੍ਹਾਂ ਦੀ ਸ਼ਹੀਦੀ ਨੂੰ ਯਾਦ ਰੱਖੇਗਾ।ઠਇਸ ਤੋਂ ਬਾਅਦ ਕੇਜਰੀਵਾਲ ਸ਼ਹੀਦ ਕੁਲਵੰਤ ਸਿੰਘ ਦੇ ਘਰ ਪੁੱਜੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਤੇ ਹੁਣ ਸ਼ਹੀਦਾਂ ਨੇ ਇਕ ਵਾਰ ਫੇਰ ਸ਼ਹੀਦੀ ਦੇ ਕੇ ਇਸ ਗੱਲ ਨੂੰ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਮੂਹ ਸ਼ਹੀਦ ਪਰਿਵਾਰਾਂ ‘ਤੇ ਹਮੇਸ਼ਾ ਮਾਣ ਰਹੇਗਾ।