ਨਵੀਂ ਦਿੱਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿਚ ਰਾਸ਼ਟਰਪਤੀ ਸ਼ਾਸਨ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸੰਵਿਧਾਨ ਵਿਰੁੱਧ ਦੱਸਿਆ। ਦਿੱਲੀ ਦੇ ਮੁੱਖ ਮੰਤਰੀ ਨੇ ਇੱਥੇ ਛਤਰਸਾਲ ਸਟੇਡੀਅਮ ਵਿਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਸਰਕਾਰ ਦੇ ਕੰਮਕਾਜ ਵਿਚ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੈਂ ਕੇਂਦਰ ਤੋਂ ਅਪੀਲ ਕਰਨਾ ਚਾਹੁੰਦਾ ਹਾਂ ਕਿ ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਅਸੀਂ ਭਾਰਤ ਨੂੰ ਮਾਂ ਕਹਿੰਦੇ ਹਾਂ, ਜਿਸ ਦਾ ਵੱਡਾ ਪੁੱਤਰ ਕੇਂਦਰ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦਾ ਛੋਟਾ ਪੁੱਤਰ ਹੈ।















