ਕੇਵਲ ਕਾਂਗਰਸ ਨੂੰ ਹੀ ਵਿਰੋਧੀ ਪਾਰਟੀ ਵਜੋਂ ਮੰਨਿਆ ਜਾ ਸਕਦੈ : ਸੁਖਬੀਰ ਬਾਦਲ

1ਜਲੰਧਰ/ਚੰਡੀਗੜ੍ਹ  : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੇਵਲ ਕਾਂਗਰਸ ਨੂੰ ਹੀ ਵਿਰੋਧੀ ਮੰਨਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ। ਉਨ•ਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਲੀ ਵਿਚ ਆਪਣੇ ਵਾਅਦਿਆਂ ਤੋਂ ਉਲਟ  ਸਾਰੇ ਫੈਸਲੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਕੇ ਕੀਤੇ ਗਏ ਹਨ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਲਈ ਉਨ•ਾਂ ਕੋਲ ਕੋਈ ਏਜੰਡਾ ਹੀ ਨਹੀਂ ਹੈ।
ਅੱਜ ਇੱਥੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਤਹਿਤ ਕਾਸ਼ੀ ਧਾਮ ਵਾਰਾਣਸੀ ਨੂੰ ਪਹਿਲੀ ਰੇਲਗੱਡੀ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਰਵਾਇਤੀ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੁਕਾਬਲਾ ਹੋਵੇਗਾ, ਕਿਉਂਕਿ ਆਮ ਆਦਮੀ ਪਾਰਟੀ ਆਪਣੀ ਯਕੀਨੀ  ਹਾਰ ਦੇ ਮੱਦੇਨਜ਼ਰ ਮੈਦਾਨ ਵਿਚੋਂ ਪਹਿਲਾਂ ਹੀ ਕਿਨਾਰਾ ਕਰ ਗਈ ਹੈ।
ਖਡੂਰ ਸਾਹਿਬ ਉਪ ਚੋਣ ਲਈ  ਆਮ ਆਦਮੀ ਪਾਰਟੀ ਨੂੰ ਉਮੀਦਵਾਰ ਐਲਾਨਣ ਦੀ ਚੁਣੌਤੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਤਲਵੰਡੀ ਸਾਬੋ ਤੇ ਪਟਿਆਲਾ ਉਪ ਚੋਣ ਵਿਚ ਲੋਕਾਂ ਵਲੋਂ ਪੂਰੀ ਤਰ•ਾਂ ਨਕਾਰੇ ਜਾਣ ਪਿੱਛੋਂ ਆਮ ਆਦਮੀ ਪਾਰਟੀ ਚੋਣ ਲੜਨ ਤੋਂ ਹੀ ਭੱਜ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦੀਅÎਾਂ ਨੀਤੀਆਂ ਨੂੰ ਲੋਕਮਾਰੂ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ‘ਆਮ ਆਦਮੀ ਦੀ  ਪਾਰਟੀ ਹੋਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਆਪਣੀ ਨਿੱਜੀ ਮਸ਼ਹੂਰੀ ਲਈ ਸਰਕਾਰੀ ਖਜ਼ਾਨੇ ਵਿਚੋਂ 532 ਕਰੋੜ ਰੁਪੈ ਖਰਚ ਕਰ ਰਹੇ ਹਨ ਜਦਕਿ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਦਾ ਕੁੱਲ ਬਜਟ ਕੇਵਲ 20 ਕਰੋੜ ਰੁਪੈ ਹੈ’। ਉਨ•ਾਂ ਕਿਹਾ ਕਿ ‘ ਕੀ ਕੇਜਰੀਵਾਲ ਇਸ ਨੂੰ ਵੀ ਨਿਆਂਸੰਗਤ ਕਰਾਰ ਦੇ ਸਕਦੇ ਹਨ ਕਿ ਉਨ•ਾਂ ਆਪਣੇ ਸਾਰੇ 67 ਵਿਧਾਇਕਾਂ ਨੂੰ ਚੇਅਰਮੈਨੀਆਂ ਜਾਂ ਸੰਸਦੀ ਸਕੱਤਰ ਦੇ ਅਹੁਦੇ ਦਿੱਤੇ ਹਨ’? ਇਸ ਤੋਂ ਇਲਾਵਾ ਦਿੱਲੀ ਦੇ ਵਿਧਾਇਕਾਂ ਦੀ ਮਹੀਨੇ ਦੀ ਤਨਖਾਹ ਵੀ 2.50 ਲੱਖ ਰੁਪੈ ਕਰ ਦਿੱਤੀ ਗਈ ਹੈ , ਜੋ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਤਨਖਾਹ ਤੋਂ ਵੀ ਜਿਆਦਾ ਹੈ।
ਪਨਾਮਾ ਵਿਖੇ ਹੋਏ ਦੁਖਦਾਈ ਹਾਦਸੇ ਬਾਰੇ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਸਲਾ ਤੁਰੰਤ ਭਾਰਤੀ ਵਿਦੇਸ਼ ਮੰਤਰਾਲੇ ਨਾਲ ਚੁੱਕਿਆ ਗਿਆ ਸੀ, ਜਿਨ•ਾਂ ਵਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿਵਾਇਆ ਗਿਆ ਹੈ। ਉਨ•ਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਅਣਅਧਿਕਾਰਤ ਟ੍ਰੈਵਲ ਏਜੰਟਾਂ ਵਿਰੁੱਧ ਤੁਰੰਤ ਮੁਹਿੰਮ ਵਿੱਡਣ ਤਾਂ ਜੋ ਆਮ ਲੋਕਾਂ ਨੂੰ ਧੋਖਾਧੜੀ ਤੋਂ ਬਚਾਇਆ ਜਾ ਸਕੇ। ਉਨ•ਾਂ ਮੀਡੀਆ ਗੁਰੱਪਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਟ੍ਰੈਵਲ ਏਜੰਟਾਂ ਦੇ ਇਸ਼ਤਿਹਾਰ ਨਾ ਛਾਪਣ ਕਿਉਂਕਿ ਇਸ ਨਾਲ ਲੋਕ ਗੁੰਮਰਾਹ ਹੁੰਦੇ ਹਨ।
ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਵਿਚ ਦਾਖਲੇ ਬਾਰੇ ਸ. ਬਾਦਲ ਨੇ ਕਿਹਾ ਕਿ ਉਨ•ਾਂ ਦੇ ਕਾਂਗਰਸ ਵਿਚ ਆਾਉਣ ਨਾਲ ਕਾਂਗਰਸ ਨੂੰ ਕੋਈ  ਲਾਹਾ ਹੋਣ ਵਾਲਾ ਨਹੀਂ ਹੈ ਕਿਉਂਕਿ ਉਹ ਆਪਣਾ ਆਧਾਰ ਪੂਰੀ ਤਰ•ਾਂ ਗੁਆ ਚੁੱਕੇ ਹਨ ਅਤੇ ਦਲਬਦਲੀ ਲਈ ਹੀ ਜਾਣੇ ਜਾਂਦੇ ਹਨ।
ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਬਾਰੇ ਬੋਲਦਿਆਂ ਸ,. ਬਾਦਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਵਾਧੂ ਬਿਜਲੀ ਵਾਲਾ ਸੂਬਾ ਹੋਣ ਦੇ ਨਾਲ-ਨਾਲ  ਬਿਹਤਰੀਨ ਸੜਕੀ ਤੇ ਹਵਾਈ ਸੰਪਰਕ ਵਾਲਾ ਰਾਜ ਹੈ। ਉਨ•ਾਂ ਇਹ ਵੀ ਕਿਹਾ ਕਿ2400  ਸੇਵਾ ਕੇਂਦਰਾਂ ਵਿਚ 30,000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਇਸ ਤੋਂ ਪਹਿਲਾਂ ਵਾਰਾਣਸੀ ਕਾਸ਼ੀ ਧਾਮ ਲਈ ਪਹਿਲੀ ਰੇਲਗੱਡੀ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਇਹ ਕਦਮ ਪੰੰਜਾਬ ਵਿਚ ਅਮਨ, ਸਾਂਤੀ ਤੇ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ। ਉਨਾਂ ਰੇਲਗੱਡੀ ਵਿਚ ਜਾ ਕੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਤੇ ਉਨ•ਾਂ ਕੋਲੋ ਯਾਤਰਾ ਦੌਰਾਨ ਲੋਕਾਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਬਾਰੇ ਵਿਚਾਰ ਸਾਂਝੇ ਕੀਤੇ। ਯਾਤਰਾ ਦੌਰਾਨ ਜਲੰਧਰ ਜਿਲ•ੇ ਦੇ 4 ਵਿਧਾਨ ਸਭਾ ਹਲਕਿਆਂ ਜਲੰਧਰ ਕੇਂਦਰੀ, ਜਲੰਧਰ ਕੈਂਟ, ਜਲੰਧਰ ਉੱਤਰੀ ਤੇ ਜਲੰਧਰ ਦੱਖਣੀ ਦੇ 1000 ਤੋਂ ਵੱਧ ਸ਼ਰਧਾਲੂ ਗਏ ਹਨ।
ਇਸ  ਮੌਕੇ ਮੁੱਖ ਤੌਰ ‘ਤੇ ਕੈਬਨਿਟ ਮੰਤਰੀ ਭਗਤ ਚੂਨੀ ਲਾਲ,ਅਜੀਤ ਸਿੰਘ ਕੋਹਾੜ,  ਸੋਹਣ ਸਿੰਘ ਠੰਡਲ, ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ ਤੇ ਕੇ.ਡੀ. ਭੰਡਾਰੀ, ਸਾਬਕਾ ਮੰਤਰੀ ਤੇ ਵਿਧਾਇਕ ਮਨੋਰੰਜਨ ਕਾਲੀਆ, ਜਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਚੰਨੀ, ਦਿਲਬਾਗ ਹੁਸੈਨ ਚੇਅਰਮੈਨ, ਪ੍ਰਮੁੱਖ ਸਕੱਤਰ ਟਰਾਂਸਪੋਰਟ ਆਰ. ਵੈਂਕਟਰਤਨਮ , ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਆਈ.ਜੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਕੇ. ਵਰਮਾ,   ਕਮਿਸ਼ਨਰ ਪੁਲਿਸ ਯੁਰਿੰਦਰ ਸਿੰਘ ਹੇਅਰ  ਹਾਜ਼ਰ ਸਨ।