ਟੋਰਾਂਟੋ : ਕੈਨੇਡਾ ਦੇ ਅਲਬਰਟਾ ਪ੍ਰਾਵਿੰਸ ਦੇ ਜੰਗਲਾਂ ਨੂੰ ਲੱਗੀ ਅੱਗ ਨੇ ਸਥਾਨਕ ਇਲਾਕੇ ਵਿਚ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਹੁਣ ਇਹ ਅੱਗ ਬੇਕਾਬੂ ਹੋ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਗਪਗ 5 ਲੱਖ ਏਕੜ ਜਗ੍ਹਾ ਵਿਚ ਇਹ ਅੱਗ ਫੈਲ ਚੁੱਕੀ ਹੈ, ਜਿਸ ਕਾਰਨ ਕਈ ਦਰਖਤ, ਜਾਨਵਰ ਤੇ ਪੰਛੀ ਇਸ ਅੱਗ ਦੀ ਭੇਂਟ ਚੜ੍ਹ ਚੁੱਕੇ ਹਨ। ਇਸ ਤੋਂ ਇਲਾਵਾ ਇਸ ਭਿਆਨਕ ਅੱਗ ਨੇ ਕਈ ਲੋਕਾਂ ਦੇ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਲੋਕਾਂ ਨੂੰ ਮਜਬੂਰੀ ਕਾਰਨ ਆਪਣੇ ਘਰ-ਬਾਰ ਛੱਡਣੇ ਪੈ ਰਹੇ ਹਨ।
ਇਸ ਦੌਰਾਨ ਇਸ ਅੱਗ ਉਤੇ ਕਾਬੂ ਪਾਉਣ ਲਈ ਕੋਸ਼ਿਸ਼ ਲਗਾਤਾਰ ਜਾਰੀ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਸੰਸਥਾਵਾਂ ਇਹਨਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।















