ਕੈਪਟਨ ਅਮਰਿੰਦਰ, ਨਵਜੋਤ ਸਿੱਧੂ, ਭਗਵੰਤ ਮਾਨ ਸਮੇਤ ਵੱਖ-ਵੱਖ ਆਗੂਆਂ ਵਲੋਂ ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਅੱਜ ਆਖਰੀ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ| ਇਨ੍ਹਾਂ ਆਗੂਆਂ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ|
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ ਕੀਤੀ, ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਨੇ ਵੀ ਅੰਮ੍ਰਿਤਸਰ ਪੂਰਬੀ ਤੋਂ ਕਾਗਜ਼ ਦਾਖਲ ਕੀਤੇ| ਇਸ ਤੋਂ ਇਲਾਵਾ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜਲਾਲਾਬਾਦ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਜਲਾਲਾਬਾਦ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ|
ਅੰਮ੍ਰਿਤਸਰ ਲੋਕ ਸਭਾ ਸੀਟ ਲਈ ਭਾਰਤੀ ਜਨਤਾ ਪਾਰਟੀ ਦੇ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਵੀ ਆਪਣੇ ਕਾਗਜ਼ ਦਾਖਲ ਕੀਤੇ|