ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਦੀ ਦੂਸਰੀ ਵਾਰ ਵਾਗਡੋਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 16 ਮਾਰਚ ਨੂੰ ਦੂਸਰੀ ਵਾਰ ਸੂਬੇ ਦੀ ਵਾਗਡੋਰ ਸੰਭਾਲਣ ਜਾ ਰਹੇ ਹਨ| ਕੈਪਟਨ ਅਮਰਿੰਦਰ ਸਿੰਘ ਇਸ ਤੋਂ ਪਹਿਲਾਂ ਸਾਲ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ 7-8 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ|
ਇਹ ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਪੰਜਾਬ ਰਾਜ ਭਵਨ ਵਿਖੇ ਸਮਾਗਮ ਹੋ ਰਿਹਾ ਹੈ ਜਿਥੇ ਕਿ ਪੰਜਾਬ ਦੇ ਗਵਰਨਰ ਵੀ.ਪੀ ਸਿੰਘ ਬਦੌਨਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਨੂੰ ਸਹੁੰ ਚੁਕਾਉਣਗੇ|