ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

01ਮੇਰੇ ਪਰਿਵਾਰ ‘ਚੋਂ ਸਿਰਫ਼ ਮੈਂ ਲੜਾਂਗਾ ਚੋਣ
ਚੰਡੀਗੜ੍ਹ :- ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਫੈਸਲਾ ਕੀਤਾ ਹੈ ਕਿ ਸਾਡੇ ਪਰਿਵਾਰ ਵਿਚੋਂ ਸਿਰਫ਼ ਮੈਂ ਹੀ ਚੋਣ ਲੜਾਂਗਾ। ਮੇਰੀ ਵਿਧਾਇਕਾ ਪਤਨੀ ਪ੍ਰਨੀਤ ਕੌਰ ਦੋਬਾਰਾ ਚੋਣ ਨਹੀਂ ਲੜੇਗੀ। ਇਹ ਪਰਿਵਾਰਵਾਦ ਦੀ ਰਾਜਨੀਤੀ ਦੇ ਖ਼ਿਲਾਫ ਇਕ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਫੈਸਲਾ ਕਰ ਲਿਆ ਹੈ ਪਰ ਫਿਰ ਵੀ ਆਖ਼ਰੀ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਵਿਚੋਂ ਰਣਇੰਦਰ ਜਾਂ ਮੇਰਾ ਭਰਾ ਮਾਲਵਿੰਦਰ ਸਿੰਘ ਵੀ ਚੋਣ ਨਹੀਂ ਲ਼ੜੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਦੀ ਪਰਿਵਾਰਵਾਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪ ਤੇ ਆਪਣੇ ਰਿਸ਼ਤੇਦਾਰਾਂ ਨੂੰ ਪੰਜਾਬੀਆਂ ‘ਤੇ ਥੋਪ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਵਿਚ ਬਾਦਲ ਪਰਿਵਾਰ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਰਿਸ਼ਤੇਦਾਰ ਆਦੇਸ਼ ਪ੍ਰਤਾਪ ਕੈਰੋਂ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।