ਕੈਪਟਨ ਅਮਰਿੰਦਰ ਸਿੰਘ ਹੋਣਗੇ ਪੰਜਾਬ ਦੇ ਮੁੱਖ ਮੰਤਰੀ : ਰਾਹੁਲ ਗਾਂਧੀ

ਮਜੀਠਾ : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਜੀਠਾ ਵਿਖੇ ਇਕ ਰੈਲੀ ਵਿਚ ਐਲਾਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ| ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਹੁਤ ਮਿਹਨਤੀ ਹਨ ਅਤੇ ਉਹ ਪੰਜਾਬ ਲਈ ਵਿਕਾਸ ਕਰਨਗੇ|