ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ ‘ਚ 84 ਲੱਖ ਦੇ ਕਰੀਬ ਪਹੁੰਚਿਆ ਅੰਕੜਾ, ਸਾਢੇ ਚਾਰ ਲੱਖ ਤੋਂ ਵੱਧ ਮੌਤਾਂ

Image Courtesy : ਏਬੀਪੀ ਸਾਂਝਾ

ਕੋਰੋਨਾ ਵਾਇਰਸ ਕਾਰਨ ਕੌਮਾਂਤਰੀ ਪੱਧਰ ‘ਤੇ 83,92,582 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ ਜਦਕਿ 04,50,452 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 44 ਲੱਖ ਦੇ ਕਰੀਬ ਲੋਕ ਸਿਹਤਮੰਦ ਵੀ ਹੋਏ ਹਨ।
ਚੰਡੀਗੜ੍ਹ: ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਦੁਨੀਆਂ ਭਰ ‘ਚ ਲਾਗ ਤੋਂ ਪੀੜਤ ਲੋਕਾਂ ਦੀ ਗਿਣਤੀ 84 ਲੱਖ ਦੇ ਕਰੀਬ ਪਹੁੰਚ ਗਈ ਹੈ। ਜਦਕਿ ਸਾਡੇ ਚਾਰ ਲੱਖ ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਗਈ।
ਵਰਲਡੋਮੀਟਰ ਮੁਤਾਬਕ ਕੋਰੋਨਾ ਵਾਇਰਸ ਕਾਰਨ ਕੌਮਾਂਤਰੀ ਪੱਧਰ ‘ਤੇ 83,92,582 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ ਜਦਕਿ 04,50,452 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 44 ਲੱਖ ਦੇ ਕਰੀਬ ਲੋਕ ਸਿਹਤਮੰਦ ਵੀ ਹੋਏ ਹਨ।
ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ ‘ਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ 22 ਲੱਖ ਤੋਂ ਜ਼ਿਆਦਾ ਲੋਕ ਇਸ ਦੀ ਲਪੇਟ ‘ਚ ਹਨ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ,ਰੂਸ ਤੇ ਭਾਰਤ ਦਾ ਸਥਾਨ ਆਉਂਦਾ ਹੈ। ਦੁਨੀਆਂ ਭਰ ਦੇ ਪ੍ਰਭਾਵਤ ਮੁਲਕਾਂ ‘ਚੋਂ ਭਾਰਤ ਦਾ ਚੌਥਾ ਸਥਾਨ ਹੈ।

News Credit : ਏਬੀਪੀ ਸਾਂਝਾ