ਨਵੀਂ ਦਿੱਲੀ- ਦਿੱਲੀ ‘ਚ ਬੁੱਧਵਾਰ ਨੂੰ ਕੋਵਿਡ-19 ਦੇ 534 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ 11,000 ਤੋਂ ਵਧ ਹੋ ਗਈ ਹੈ। ਇਸ ਦੇ ਨਾਲ ਹੀ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 176 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਤੋਂ ਪਹਿਲਾਂ 19 ਮਈ ਨੂੰ ਇਨਫੈਕਸ਼ਨ ਦੇ 500 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਜਾਰੀ ਬੁਲੇਟਿਨ ‘ਚ ਦਿੱਲੀ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 176 ਹੋ ਗਈ ਅਤੇ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 11,088 ਹੋ ਗਈ ਹੈ।















