ਮੈਨੂੰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖ਼ਾਲਸਾ ਦੀਵਾਨ ਵਿੱਚ ਮੁੜ-ਉਸਾਰੀ ਦੀ ਸ਼ੁਭ ਆਰੰਭਤਾ ਸਬੰਧੀ ਸਮਾਗਮ ਵਿੱਚ ਹਿੱਸਾ ਲੈਣ ਦਾ ਸੁਭਾਗ ਪ੍ਰਾਪਤ ਹੋਵੇਗਾ।
ਇਹ ਗੁਰਦੁਆਰਾ ਸਾਹਿਬ ਇੱਕ ਸਦੀ ਤੋਂ ਵੀ ਵੱਧ ਪੁਰਾਣਾ ਹੈ ਅਤੇ ਅਥਾਹ ਅਧਿਆਤਮਿਕ ਮਹੱਤਵ ਦਾ ਕੇਂਦਰ ਹੈ।
ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਸਿੱਖ ਭਾਈਚਾਰੇ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਬਿਹਤਰ ਸੰਸਾਰ ਦੀ ਸਿਰਜਣਾ ਵਿੱਚ ਮੋਹਰੀ ਰਹਿੰਦਿਆਂ ਆਲਮੀ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ।















