ਖਡੂਰ ਸਾਹਿਬ ਜ਼ਿਮਨੀ ਚੋਣ ਲਈ 10 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ

19876303ਚੰਡੀਗੜ : ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀ ਵੀ.ਕੇ.ਸਿੰਘ ਨੇ ਕਿਹਾ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕੀਤੇ। ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਅੱਜ ਦਾਖਲ ਹੋਈਆਂ ਨਾਮਜ਼ਦਗੀਆਂ ਨਾਲ ਕੁਲ ਉਮੀਦਵਾਰਾਂ ਦੀ ਗਿਣਤੀ 10 ਤੱਕ ਪਹੁੰਚ ਗਈ ਹੈ।
ਸਮੂਹ 10 ਉਮੀਦਵਾਰਾਂ ਬਾਰੇ ਵੇਰਵੇ ਦਿੰਦੇ ਹੋਏ ਸ੍ਰੀ ਵੀ.ਕੇ ਸਿੰਘ ਨੇ ਕਿਹਾ ਕਿ ਸ੍ਰੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਅਤੇ ਰਵਿੰਦਰ ਕੌਰ ਨੇ ਉਨ•ਾਂ ਦੇ ਕਵਰਿੰਗ ਉਮੀਦਵਾਰ ਵਜੋ’ ਕਾਗਜ਼ ਦਾਖਲ ਕੀਤੇ ਹਨ। ਆਜ਼ਾਦ ਤੌਰ ਤੇ ਨਾਮਜ਼ਦਗੀ ਦਾਖਲ ਕਰਨ ਵਾਲੇ ਉਮੀਦਵਾਰਾਂ ਵਿਚ ਸ੍ਰੀ ਸੁਖਦੇਵ ਸਿੰਘ, ਭੁਪਿੰਦਰ ਸਿੰਘ, ਬਲਦੀਪ ਸਿੰਘ, ਅਜੀਤ ਸਿੰਘ ਸੈਣੀ, ਸੁਰਮੇਲ ਸਿੰਘ, ਹਰਜੀਤ ਸਿੰਘ, ਅਨੰਤਜੀਤ ਸਿੰਘ ਸੰਧੂ ਸ਼ਾਮਿਲ ਸਨ। ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਉਮੀਦਵਾਰ ਵਜੋਂ ਸ੍ਰੀ ਪੂਰਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਸ੍ਰੀ ਵੀ.ਕੇ ਸਿੰਘ ਨੇ ਅਗਾਂਹ ਦੱਸਿਆ ਕਿ ਨਾਮਜਦਗੀਆਂ ਦੀ ਪੜਤਾਲ 28 ਜਨਵਰੀ, 2016 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਿਸ ਲੈਣ ਦੀ ਆਖਰੀ ਮਿਤੀ 30 ਜਨਵਰੀ, 2016 ਹੈ।