ਖਹਿਰਾ ਦੀ ਕਨਵੈਨਸ਼ਨ ਛੱਡ 13 ‘ਆਪ’ ਵਿਧਾਇਕ ਮਾਨ ਦਾ ਹਾਲ ਜਾਣਨ ਲਈ ਪਹੁੰਚੇ ਦਿੱਲੀ

ਨਵੀਂ ਦਿੱਲੀ— ਪੰਜਾਬ ਦੇ ‘ਆਪ’ ਪਾਰਟੀ ਦੇ 13 ਵਿਧਾਇਕ ਸੰਸਦ ਮੈਂਬਰ ਭਗਵੰਤ ਮਾਨ ਦਾ ਹਾਲ ਜਾਣਨ ਲਈ ਦਿੱਲੀ ਪਹੁੰਚ ਗਏ ਹਨ। ਦੱਸਣਾ ਚਾਹੁੰਦੇ ਹਾਂ ਕਿ ਬਠਿੰਡਾ ‘ਚ ਖਹਿਰਾ ਵੱਲੋਂ ਕਨਵੈਨਸ਼ਨ ਕੀਤੀ ਗਈ ਪਰ ਇਨ੍ਹਾਂ ਵਿਧਾਇਕਾਂ ਨੇ ਕਨਵੈਨਸ਼ਨ ਦੀ ਬਜਾਏ ਪਾਰਟੀ ਸੰਸਦ ਵਿਧਾਇਕ ਅਤੇ ਕਰੀਬੀ ਸਾਥੀ ਭਗਵੰਤ ਮਾਨ ਦਾ ਹਾਲ ਜਾਣਨਾ ਜ਼ਿਆਦਾ ਜ਼ਰੂਰੀ ਸਮਝਿਆ।
ਦੱਸਣਾ ਚਾਹੁੰਦੇ ਹਾਂ ਕਿ ਸੰਸਦ ਮੈਂਬਰ ਭਗਵੰਤ ਮਾਨ ਦੀ ਗੁਰਦੇ ‘ਚ ਪੱਥਰੀ ਹੋਣ ਕਰਕੇ ਜ਼ਿਆਦਾ ਸਿਹਤ ਵਿਗੜ ਗਈ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਆਰ.ਐੈੱਮ.ਐੈੱਲ. ਹਸਪਤਾਲ ‘ਚ ਦਾਖਲ ਕੀਤਾ ਗਿਆ ਹੈ। ਇਸ ਮੌਕੇ ‘ਤੇ ਉਨ੍ਹਾਂ ਦਾ ਹਾਲ ਜਾਣਨ ਲਈ ਆਪ ਪਾਰਟੀ ‘ਚ ਖਹਿਰਾ ਦੀ ਜਗ੍ਹਾ ਬਣਾਏ ਗਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਹੋਰ ਵੀ ਕਈ ਵਿਧਾਇਕ ਦਿੱਲੀ ਪਹੁੰਚੇ।
ਦੱਸਣਾ ਚਾਹੁੰਦੇ ਹਾਂ ਕਿ ਇਨ੍ਹਾਂ ਵਿਧਾਇਕਾਂ ਨੇ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਹੋਏ ਸੁਧਾਰ ਬਾਰੇ ਵੀ ਜਾਣਕਾਰੀ ਦਿੱਤੀ।