ਖਾਦੀ ਬੋਰਡ ਦੇ ਵਾਈਸ ਚੇਅਰਮੈਨ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

ਸੁਨਾਮ : ਕਾਂਗਰਸ ਪਾਰਟੀ ਦੇ ਉੱਘੇ ਨੇਤਾ ਅਤੇ ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਸ. ਹਰਿੰਦਰ ਸਿੰਘ ਲਖਮੀਰਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।ਇਸ ਸਬੰਧੀ ਰਿੰਪਲ ਧਾਲੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਉਹ ਸਾਈਕਲਿੰਗ ‘ਤੇ ਆਏ ਸਨ ਅਤੇ ਰਸਤੇ ‘ਚ ਉਨ੍ਹਾਂ ਨੂੰ ਛਾਤੀ ‘ਚ ਦਰਦ ਹੋਇਆ ਅਤੇ ਉਹ ਸਾਰੇ ਉਨ੍ਹਾਂ ਨੂੰ ਸੰਗਰੂਰ ਪ੍ਰਾਈਵੇਟ ਹਸਪਤਾਲ ‘ਚ ਲੈ ਗਏ ਅਤੇ ਉੱਥੇ ਉਨ੍ਹਾਂ ਦੀ ਮੌਤ ਹੋ ਗਈ।
ਸ. ਹਰਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ ਅਤੇ ਲੋਕਾਂ ਦੀ ਸੇਵਾ ‘ਚ ਅਹਿਮ ਭੂਮਿਕਾ ਨਿਭਾਈ ਹੈ। ਅੱਜ ਸਾਰਾ ਸ਼ਹਿਰ ਉਨ੍ਹਾਂ ਦੀ ਇਸ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ।
News Credit :jagbani(punjabkesari)