ਨਵੀਂ ਦਿੱਲੀ – ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਇਕ ਸਾਬਕਾ ਫ਼ੌਜੀ ਵਲੋਂ ਜ਼ਹਿਰ ਖਾ ਤੇ ਆਤਮ ਹੱਤਿਆ ਕਰ ਲਈ ਗਈ ਹੈ। ਖੁਦਕੁਸ਼ੀ ਕਰਨ ਵਾਲੇ ਸਾਬਕਾ ਫ਼ੌਜੀ ਦਾ ਨਾਮ ਰਾਮ ਕਿਸ਼ਨ ਗਰੇਵਾਲ ਹੈ। ਜੋ ਸੋਮਵਾਰ ਤੋਂ ਆਪਣੇ ਕੁੱਝ ਸਾਥੀਆਂ ਸਮੇਤ ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਸਨ। ਉਥੇ ਹੀ ਰਿਪੋਰਟਾਂ ਮੁਤਾਬਿਕ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦਕੁਸ਼ੀ ਕਰਨ ਵਾਲੇ ਸਾਬਕਾ ਫ਼ੌਜੀ ਰਾਮ ਕਿਸ਼ਨ ਗਰੇਵਾਲ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।













