
ਟਾਂਡਾ ਉੜਮੁੜ — ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਫੁਟ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵੱਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਅੱਜ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਤੇ ਬਿਆਸ ਦਰਿਆ ਪੁਲ ਨੇੜੇ ਧਰਨਾ ਲਾ ਕੇ ਰੋਡ ਜਾਮ ਕੀਤਾ ਗਿਆ।
ਕਿਸਾਨਾਂ ਨੇ ਅਣਮਿੱਥੇ ਸਮੇਂ ਤੱਕ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸ ਮੌਕੇ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ। ਵੱਡੀ ਗਿਣਤੀ ‘ਚ ਕਿਸਾਨਾਂ ਦੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ।
ਇਸ ਮੌਕੇ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀਆਂ ਵੀ ਧੱਜੀਆਂ ਉੱਡਦੀਆਂ ਨਜ਼ਰ ਆਈਆਂ। ਇਸ ਮੌਕੇ ਕਿਸਾਨਾਂ ਵੱਲੋਂ ਨਾ ਤਾਂ ਮੂੰਹ ‘ਤੇ ਮਾਸਕ ਪਾਏ ਗਏ ਸਨ ਅਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ।
ਇਹ ਵੀ ਪੜ੍ਹੋ: ਵਿਧਵਾ ਨੂੰ ਪ੍ਰੇਮ ਜਾਲ ‘ਚ ਫਸਾ ਦਿੱਤਾ ਵਿਆਹ ਦਾ ਝਾਂਸਾ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
News Credit :jagbani(punjabkesar)















