ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ

ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਠਿੰਡਾ ਪਹੁੰਚੇ ਹਨ। ਸੂਤਰਾਂ ਮੁਤਾਬਕ ਆਪਣੇ ਪ੍ਰਾਈਵੇਟ ਜੈੱਟ ਰਾਹੀਂ ਡੇਰਾ ਮੁਖੀ ਬਠਿੰਡਾ ਪਹੁੰਚੀ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਜਿੱਥੇ ਉਨ੍ਹਾਂ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਚੱਲ ਰਹੀ ਹੈ।