
ਗੁਜਰਾਤ— ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ‘ਚ ਅੱਜ ਯਾਨੀ ਕਿ ਸ਼ਨੀਵਾਰ ਦੀ ਸਵੇਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਲੋਕਾਂ ਨੇ ਦਮ ਤੋੜ ਦਿੱਤਾ। ਇਕ ਨਿਊਜ਼ ਏਜੰਸੀ ਵਲੋਂ ਇਹ ਜਾਣਕਾਰੀ ਦਿੱਤੀ ਗਈ।
ਓਧਰ ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਪੀ. ਡੋਸ਼ੀ ਨੇ ਕਿਹਾ ਕਿ ਇਹ ਹਾਦਸਾ ਜ਼ਿਲ੍ਹੇ ਦੇ ਪੱਟੀ ਇਲਾਕੇ ‘ਚ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ 7 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਪੁਲਸ ਜਾਂਚ ‘ਚ ਜੁੱਟੀ ਹੋਈ ਹੈ ਅਤੇ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।
News Credit :jagbani(punjabkesari)















