ਨਵੀਂ ਦਿੱਲੀ- ਚੋਣ ਕਮਿਸ਼ਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਸਾਲ ਦੇ ਅੰਤ ‘ਚ ਸੰਭਾਵਿਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਸ਼ੁੱਕਰਵਾਰ ਨੂੰ ਐਲਾਨ ਕਰ ਸਕਦਾ ਹੈ। ਕਮਿਸ਼ਨ ਨੇ ਸ਼ੁੱਕਰਵਾਰ ਦੁਪਹਿਰ 3 ਵਜੇ ਇਕ ਪੱਤਰਕਾਰ ਸੰਮੇਲਨ ਬੁਲਾਇਆ ਹੈ ਪਰ ਉਸ ਨੇ ਇਸ ਦਾ ਮਕਸਦ ਨਹੀਂ ਦੱਸਿਆ ਹੈ।
ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 18 ਫਰਵਰੀ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 8 ਜਨਵਰੀ ਨੂੰ ਖ਼ਤਮ ਹੋਵੇਗਾ। ਕਮਿਸ਼ਨ ਨੇ ਚੋਣ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹਾਲ ਹੀ ‘ਚ ਦੋਹਾਂ ਸੂਬਿਆਂ ਦਾ ਦੌਰਾ ਕੀਤਾ ਸੀ।















