ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ -ਤਰਨਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ਼ ਨਹੀਂ ਹੋਣਾ ਚਾਹੀਦਾ।