ਧਨੀਆ ਹਰ ਸਬਜ਼ੀ ਦਾ ਸੁਆਦ ਵਧਾਉਂਦਾ ਹੈ। ਇਸ ਦੇ ਬਿਨਾਂ ਸਬਜ਼ੀ ਦਾ ਸੁਆਦ ਫ਼ਿੱਕਾ ਰਹਿ ਜਾਂਦਾ ਹੈ। ਧਨੀਏ ਦੀ ਵਰਤੋਂ ਚਟਨੀ ਅਤੇ ਸਬਜ਼ੀ ਨੂੰ ਗਾਰਨਿਸ਼ ਕਰਨ ਲਈ ਕੀਤੀ ਜਾਂਦੀ ਹੈ। ਧਨੀਏ ਦੀਆਂ ਪੱਤੀਆਂ ‘ਚ ਵਾਇਟਾਮਿਨ-C, K, ਪ੍ਰੋਟੀਨ, ਪੌਸ਼ਟਿਕ ਤੱਤ, ਪੋਟੈਸ਼ੀਅਮ, ਕੈਲਸ਼ੀਅਮ ਅਤੇ ਮੈਗਨੀਜ਼ੀਅਮ ਪਾਇਆ ਜਾਂਦਾ ਹੈ ਜੋ ਸ਼ਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖਦਾ ਹੈ। ਸਰਦੀਆਂ ‘ਚ ਹਰ ਕਿਸੇ ਦੀ ਰਸੋਈ ‘ਚ ਪਕਾਏ ਜਾਣ ਵਾਲੇ ਪਕਵਾਨਾਂ ‘ਚ ਹਰੇ ਧਨੀਏ ਦੀ ਵਰਤੋਂ ਜ਼ਰੂਰ ਕੀਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ …
ਪਾਚਨ ਸ਼ਕਤੀ ਵਧਾਏ – ਹਰਾ ਧਨੀਆ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ। ਇਹ ਪਾਚਨ ਸ਼ਕਤੀ ਨੂੰ ਵਧਾਉਂਦਾ ਹੈ। ਧਨੀਏ ਦੇ ਤਾਜ਼ੇ ਪੱਤਿਆਂ ਨੂੰ ਲੱਸੀ ‘ਚ ਮਿਲਾ ਕੇ ਪੀਣ ਨਾਲ ਬਦਹਜ਼ਮੀ, ਉਲਟੀ ਅਤੇ ਪੇਚਿਸ਼ ਤੋਂ ਆਰਾਮ ਮਿਲਦਾ ਹੈ। ਹਰਾ ਧਨੀਆ, ਹਰੀ ਮਿਰਚ, ਕਸਿਆ ਹੋਇਆ ਨਾਰੀਅਲ ਅਤੇ ਅਦਰਕ ਦੀ ਚਟਨੀ ਬਣਾ ਕੇ ਖਾਣ ਨਾਲ ਪੇਟ ‘ਚ ਹੋਣ ਵਾਲੇ ਦਰਦ ਤੋਂ ਵੀ ਆਰਾਮ ਮਿਲਦਾ ਹੈ। ਪੇਟ ‘ਚ ਦਰਦ ਹੋਣ ਨਾਲ ਅੱਧਾ ਗਲਾਸ ਪਾਣੀ ‘ਚ ਦੋ ਚੱਮਚ ਧਨੀਆ ਪਾਊਡਰ ਮਿਲਾ ਕੇ ਪੀਣ ਨਾਲ ਪੇਟ ਦਰਦ ਤੋਂ ਰਾਹਤ ਮਿਲਦੀ ਹੈ।
ਕੋਲੈਸਟਰੋਲ ਨੂੰ ਕਰੇ ਘੱਟ – ਹਰੇ ਧਨੀਏ ‘ਚ ਅਜਿਹੇ ਤੱਤ ਹੁੰਦੇ ਹਨ ਜੋ ਸ਼ਰੀਰ ‘ਚੋਂ ਕੋਲੈਸਟਰੋਲ ਨੂੰ ਘੱਟ ਕਰ ਦਿੰਦੇ ਹਨ ਜਾਂ ਉਸ ਨੂੰ ਕੰਟਰੋਲ ‘ਚ ਰੱਖਦੇ ਹਨ। ਧਨੀਏ ਦੇ ਬੀਜਾਂ ‘ਚ ਕੋਲੈਸਟਰੋਲ ਨੂੰ ਮੇਨਟੇਨ ਰੱਖਣ ਵਾਲੇ ਤੱਤ ਹੁੰਦੇ ਹਨ। ਜੇਕਰ ਕੋਈ ਵਿਅਕਤੀ ਹਾਈ ਕੋਲੈਸਟਰੋਲ ਤੋਂ ਗ੍ਰਸਤ ਹੈ ਤਾਂ ਉਸ ਨੂੰ ਧਨੀਏ ਦੇ ਬੀਜਾਂ ਨੂੰ ਉਬਾਲ ਕੇ ਉਸ ਦਾ ਪਾਣੀ ਪਾਣੀ ਚਾਹੀਦਾ ਹੈ।
ਡਾਇਬਿਟੀਜ਼ – ਧਨੀਏ ਨੂੰ ਡਾਇਬਿਟੀਜ਼ ਦਾ ਨਾਸ ਕਰਨ ਵਾਲਾ ਵੀ ਕਿਹਾ ਜਾਂਦਾ ਹੈ। ਡਾਇਬਿਟੀਜ਼ ਤੋਂ ਪੀੜਤ ਵਿਅਕਤੀਆਂ ਲਈ ਤਾਂ ਇਹ ਵਰਦਾਨ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਬਲੱਡ ‘ਚ ਇਨਸੁਲਿਨ ਦੀ ਮਾਤਰਾ ਕੰਟਰੋਲ ‘ਚ ਰਹਿੰਦੀ ਹੈ। ਧਨੀਆ ਪਾਊਡਰ ਸ਼ਰੀਰ ‘ਚ ਸ਼ੂਗਰ ਦਾ ਲੈਵਲ ਘਟਾਉਂਦਾ ਹੈ ਅਤੇ ਇਨਸੁਲਿਨ ਦੀ ਮਾਤਰਾ ‘ਚ ਵਾਧਾ ਹੁੰਦਾ ਹੈ।
ਕਿਡਨੀ ਦੀ ਸਮੱਸਿਆ – ਧਨੀਆ ਖਾਣ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ। ਰੋਜ਼ਾਨਾ ਧਨੀਏ ਦੀ ਵਰਤੋਂ ਕਰਨ ਵਾਲਿਆਂ ਨੂੰ ਕਿਡਨੀ ਦੀ ਸਮੱਸਿਆ ਨਾ ਦੇ ਬਰਾਬਰ ਹੁੰਦੀ ਹੈ। ਇਸ ਲਈ ਕਿਡਨੀ ਦੀ ਸਮੱਸਿਆ ਨਾਲ ਪੀੜਤ ਵਿਅਕਤੀ ਨੂੰ ਧਨੀਏ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਅਨੀਮਿਆ ਦੂਰ ਕਰੇ – ਧਨੀਏ ‘ਚ ਆਇਰਨ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਦੀ ਨਿਯਮਿਤ ਵਰਤੋਂ ਨਾਲ ਅਨੀਮਿਆ ਨੂੰ ਦੂਰ ਕਰਨ ‘ਚ ਮਦਦ ਮਿਲਦੀ ਹੈ। ਨਾਲ ਹੀ ਐਂਟੀ -ਔਕਸੀਡੈਂਟ, ਮਿਨਰਲਜ਼, ਵਾਇਟਾਮਿਨ A ਅਤੇ C ਨਾਲ ਭਰਪੂਰ ਹੋਣ ਕਾਰਨ ਧਨੀਆ ਕੈਂਸਰ ਤੋਂ ਬਚਾਅ ਵੀ ਕਰਦਾ ਹੈ।
ਅੱਖਾਂ ਦੀ ਰੌਸ਼ਨੀ ਵਧਾਏ – ਰੋਜ਼ਾਨਾ ਹਰੇ ਧਨੀਏ ਦੀ ਵਰਤੋਂ ਕਰਨ ਨਾਲ ਤੁਹਾਡੀ ਅੱਖਾਂ ਦੀ ਰੌਸ਼ਨੀ ‘ਚ ਵਾਧਾ ਹੋਵੇਗਾ ਕਿਉਂਕਿ ਹਰੇ ਧਨੀਏ ‘ਚ ਵਾਇਟਾਮਿਨ A ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਅੱਖਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ।
ਸੂਰਜਵੰਸ਼ੀ










