
ਗੁਰਦਾਸਪੁਰ : ਗੁਰਦਾਸਪੁਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੈ। ਅੱਜ ਜ਼ਿਲ੍ਹੇ 4 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਇਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 195 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 165 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਇਨ੍ਹਾਂ ‘ਚੋਂ 3 ਵਿਅਕਤੀ ਕੁਝ ਸਮਾਂ ਪਹਿਲਾਂ ਹੀ ਦੋਹਾ ਕਤਰ ਤੋਂ ਵਾਪਸ ਆਏ ਹਨ। ਇਹ ਤਿੰਨ ਵਿਅਕਤੀ ਪਿੰਡ ਕਾਹਲਵਾਂ, ਘੁੰਮਾਣ ਅਤੇ ਨੰਗਲ ਦੇ ਰਹਿਣ ਵਾਲੇ ਹਨ ਜਦਕਿ ਚੌਥਾ ਵਿਅਕਤੀ ਕਸਬਾ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ, ਜੋ ਕਿ ਲੁਧਿਆਣਾ ਤੋਂ ਇਲਾਜ ਕਰਵਾ ਕੇ ਵਾਪਸ ਪਰਤਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਵੱਖ-ਵੱਖ ਸਰਕਾਰੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਤੇ ਇਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਸਾਰੇ ਲੋਕਾਂ ਦੇ ਨਮੂਨੇ ਲਏ ਜਾਣਗੇ।
News Credit :jagbani(punjabkesar)















