ਗੁਰਦਾਸਪੁਰ ‘ਚ ਦਿਨੋਂ-ਦਿਨ ਵੱਧ ਰਿਹੈ ਕੋਰੋਨਾ ਦਾ ਕਹਿਰ, ਇਕ ਨਵੇਂ ਮਾਮਲੇ ਦੀ ਪੁਸ਼ਟੀ

ਗੁਰਦਾਸਪੁਰ : ਗੁਰਦਾਸਪੁਰ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਨਵਾਂ ਮਾਮਲਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇੇ ‘ਚ ਕੁੱਲ ਸਰਗਰਮ ਕੇਸਾਂ ਦੀ ਗਿਣਤੀ 12 ਹੋ ਚੁੱਕੀ ਹੈ। ਇਥੇ ਦੱਸ ਦੇਈਏ ਹੁਣ ਗੁਰਦਾਸਪੁਰ ‘ਚ ਕੁੱਲ ਕੇਸਾਂ ਦੀ ਗਿਣਤੀ 149 ਹੋ ਚੁੱਕੀ ਹੈ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 134 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।