ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ ਜੁੜੇ ਤਾਰ

ਗੁਰਦਾਸਪੁਰ- ਗੁਰਦਾਸਪੁਰ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੁਲਜ਼ਮਾਂ ਨੂੰ 7 ਪਿਸਤੌਲਾਂ, ਜਿਨ੍ਹਾਂ ਵਿਚ ਇੱਕ ਗਲੌਕ ਪਿਸਤੌਲ ਅਤੇ ਛੇ .30 ਕੈਲੀਬਰ ਪਿਸਤੌਲਾਂ ਹਨ ਅਤੇ 8 ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ‘ਤੇ ਸਾਂਝੀ ਕੀਤੀ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀ ਨਾਲ ਜੁੜੇ ਹੋਏ ਸਨ, ਜਿਨ੍ਹਾਂ ਦੇ ਨਿਰਦੇਸ਼ਾਂ ‘ਤੇ ਇਹ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਗਏ ਸਨ। ਇਸ ਸਬੰਧੀ ਥਾਣਾ ਕਲਾਨੌਰ ਵਿਖੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪੁਲਸ ਵੱਲੋਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।