ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ : ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਪੁਰਬ ਸਬੰਧੀ ਵਿਸ਼ੇਸ਼ ਦੀਵਾਨ ਸਜਾਏ ਗਏ|
ਇਸ ਦੌਰਾਨ ਸ਼ਰਧਾਲੂਆਂ ਨੇ ਜਿਥੇ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਉਥੇ ਠੰਡੇ-ਮਿੱਠੇ ਪਾਣ ਦੀਆਂ ਛਬੀਲਾਂ ਅਤੇ ਲੰਗਰ ਲਾਏ ਗਏ|