ਮੰਡੀ ਡੱਬਵਾਲੀ : ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹਰਿਆਣੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਿਆਂ ‘ਚ ਰੱਖੇ ਗਏ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ ਜਿਨ•ਾਂ ਵਿੱਚ ਪ੍ਰਸਿੱਧ ਰਾਗੀ, ਢਾਡੀ, ਕੀਰਤਨੀ, ਕਵੀਸਰੀ ਜੱਥਿਆਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਜਸ਼ ਗਾਇਨ ਕਰਕੇ ਜੁੜੀਆਂ ਸੰਗਤਾਂ ਨੂੰ ਨਿਹਾਲ ਕੀਤਾ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਸੂਬਾ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਉਪ ਪ੍ਰਧਾਨ ਜਥੇਦਾਰ ਦੀਦਾਰ ਸਿੰਘ ਨਲਵੀ, ਮੈਂਬਰ ਜਸਵੀਰ ਸਿੰਘ ਭਾਟੀ, ਸਵਰਨ ਸਿੰਘ ਰਤੀਆ, ਗੁਰਚਰਨ ਸਿੰਘ ਰਤੀਆ, ਜੀਤ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਗੁਰੂਆਂ ਦਾ ਸਤਿਕਾਰ ਕਰਦੀਆਂ ਹਨ ਉਹ ਹਮੇਸ਼ਾ ਚੜ•ਦੀ ਕਲਾ ‘ਚ ਰਹਿੰਦੀਆਂ ਹਨ । ਉਨ•ਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਨ•ਾਂ ਦੇ ਪਰਿਵਾਰ ਵੱਲੋਂ ਮਨੁੱਖਤਾ ‘ਤੇ ਜ਼ੁਲਮ ਖਿਲਾਫ਼ ਮਹਾਨ ਲਾਸਾਨੀ ਸ਼ਹਾਦਤ ਦੀ ਤਸਵੀਰ ਉੱਭਰ ਕੇ ਸਾਹਮਦੇ ਆਉਂਦੀ ਹੈ । ਆਗੂਆਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਵਾਲੇ ਬਣਨ ਅਤੇ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਲਈ ਅੱਗੇ ਆਉਣ । ਉਨ•ਾਂ ਇਹ ਵੀ ਕਿਹਾ ਕਿ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਬਣਾ ਕੇ ਰੱਖਣਾ ਸਾਡਾ ਨੈਤਿਕ ਫ਼ਰਜ ਅਤੇ ਧਰਮ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਂਝੀਵਾਰਤਾ ਦਾ ਸੰਦੇਸ਼ ਦਿੰਦੇ ਹਨ ।















