ਪਣਜੀ – ਗੋਆ ਦੇ ਬੰਦਰਗਾਹ ਸ਼ਹਿਰ ਵਾਸਕੋ ਦੇ ਇਕ ਪ੍ਰਮੁੱਖ ਬਾਜ਼ਾਰ ‘ਚ ਬੁੱਧਵਾਰ ਦੇਰ ਰਾਤ ਲੱਗੀ ਭਿਆਨਕ ਅੱਗ ‘ਚ 150 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਅੱਗ ਲੱਗਣ ਨਾਲ ਦੁਕਾਨਾਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਅੱਗ ਲੱਗਣ ਨਾਲ ਦੁਕਾਨਾਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੁੱਖ ਮੰਤਰੀ ਪ੍ਰਮੋਦ ਸਾਵੰਤ, ਸਥਾਨਕ ਵਿਧਾਇਕਾਂ ਅਤੇ ਇਕ ਰਾਜ ਮੰਤਰੀ ਦੇ ਨਾਲ, ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ 150 ਤੋਂ ਵੱਧ ਦੁਕਾਨਾਂ ਸੜ ਗਈਆਂ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਾਵੰਤ ਨੇ ਕਿਹਾ, “ਇਹ ਘਟਨਾ ਮੰਦਭਾਗੀ ਹੈ, ਕਿਉਂਕਿ ਜਿਨ੍ਹਾਂ ਦੁਕਾਨਦਾਰਾਂ ਨੇ ਦੀਵਾਲੀ ਲਈ ਜ਼ਰੂਰੀ ਸਮਾਨ ਦਾ ਸਟਾਕ ਕੀਤਾ ਸੀ, ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਹੈ।” ਉਨ੍ਹਾਂ ਪ੍ਰਭਾਵਿਤ ਦੁਕਾਨਦਾਰਾਂ ਨੂੰ ਰਾਜ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਵੀ ਭਰੋਸਾ ਦਿੱਤਾ।
ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਵਾਸਕੋ ‘ਚ ਥੋੜ੍ਹੇ ਸਮੇਂ ‘ਚ ਅੱਗ ਲੱਗਣ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਬੁੱਧਵਾਰ ਰਾਤ ਨੂੰ ਲਗਭਗ 10:30 ਵਜੇ ਸ਼ਹਿਰ ਦੇ ਬਾਹਰਵਾਰ ਇਕ ਘਰ ‘ਚ ਵਾਪਰੀ। ਦੂਜੀ ਘਟਨਾ ਇੱਕ ਗੈਰਾਜ ਵਿੱਚ ਵਾਪਰੀ, ਜਿੱਥੇ ਦੋ ਵਾਹਨ ਸੜ ਗਏ। ਇਨ੍ਹਾਂ ਘਟਨਾਵਾਂ ਤੋਂ ਥੋੜ੍ਹੀ ਦੇਰ ਬਾਅਦ, ਸ਼ਹਿਰ ਦੇ ਮੁੱਖ ਬਾਜ਼ਾਰ ‘ਚ ਇਕ ਵੱਡੀ ਅੱਗ ਲੱਗ ਗਈ।
ਅੱਗ ਲੱਗਣ ਦੌਰਾਨ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਬਚਾਉਣ ਲਈ ਭੱਜਦੇ ਦੇਖਿਆ ਗਿਆ। ਗੋਆ ਦੇ ਪੁਲਸ ਡਾਇਰੈਕਟਰ ਜਨਰਲ ਆਲੋਕ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਅੱਗ ਬੁਝਾਉਣ ਦੇ ਕੰਮ ‘ਚ ਭਾਰਤੀ ਜਲ ਸੈਨਾ, ਤੱਟ ਰੱਖਿਅਕ, ਗੋਆ ਸ਼ਿਪਯਾਰਡ ਲਿਮਟਿਡ ਅਤੇ ਮੋਰਮੁਗਾਓ ਪੋਰਟ ਅਥਾਰਟੀ ਸਮੇਤ ਵੱਖ-ਵੱਖ ਸੰਗਠਨਾਂ ਦੇ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਸਨ।















