ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ਵਜੋਂ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫ਼ਲ ਸ਼ਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਇਸ ਹਫ਼ਤੇ ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ …
ਹੱਡੀਆਂ ਅਤੇ ਗੁਰਦੇ ਲਈ ਫ਼ਾਇਦੇਮੰਦ: ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟੈਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖੇ: ਚੁਕੰਦਰ ‘ਚ ਕੁਦਰਤੀ ਨਾਈਟ੍ਰੇਟ ਹੁੰਦੇ ਹਨ ਜੋ ਸ਼ਰੀਰ ‘ਚ ਪਹੁੰਚ ਕੇ ਨਾਈਟ੍ਰਿਕ ਔਕਸਾਈਡ ‘ਚ ਬਦਲ ਜਾਂਦੇ ਹਨ। ਇਹ BP ਨੂੰ ਕੰਟਰੋਲ ‘ਚ ਰੱਖਦੇ ਹਨ।
ਕੈਂਸਰ ਤੋਂ ਬਚਾਏ: ਚੁਕੰਦਰ ‘ਚ ਫ਼ਾਈਟੋਨਿਊਟਰੀਅਨਜ਼ ਵੀ ਪਾਏ ਜਾਂਦੇ ਹਨ ਜੋ ਕਿ ਕੈਂਸਰ ਕੋਸ਼ਿਕਾਵਾਂ ਨੂੰ ਸ਼ਰੀਰ ‘ਚ ਬਣਨ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਨ੍ਹਾਂ ਫ਼ਾਈਟੋਨਿਊਟਰੀਅਨਜ਼ ਕਾਰਨ ਹੁੰਦਾ ਹੈ।
ਦਿਮਾਗ਼ ਲਈ ਫ਼ਾਇਦੇਮੰਦ: ਚੁਕੰਦਰ ਖਾਣ ਨਾਲ ਦਿਮਾਗ਼ ਤਾਜ਼ਾ ਰਹਿੰਦਾ ਹੈ ਜਿਸ ਨਾਲ ਦਿਮਾਗ਼ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ।
ਗਰਭਵਤੀ ਔਰਤਾਂ ਲਈ ਫ਼ਾਇਦੇਮੰਦ: ਚੁਕੰਦਰ ‘ਚ ਉੱਚ ਮਾਤਰਾ ‘ਚ ਫ਼ੌਲਿਕ ਐਸਿਡ ਹੁੰਦਾ ਹੈ ਜੋ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਔਰਤ ਦੇ ਪੇਟ ‘ਚ ਪੱਲ ਰਹੇ ਅਣਜੰਮੇਂ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।
ਡਾਇਬਿਟੀਜ਼ ਨੂੰ ਕੰਟਰੋਲ ਕਰੇ: ਚੁਕੰਦਰ ਖਾਣ ਨਾਲ ਡਾਇਬੀਟੀਜ਼ ਕੰਟਰੋਲ ‘ਚ ਰਹਿੰਦੀ ਹੈ। ਡਾਇਬਿਟੀਜ਼ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਸੂਰਜਵੰਸ਼ੀ ਦੀ ਡੱਬੀ










