ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ, ਜਾਣੋ ਕਿੰਨੀ ਘਟੀ ਕੀਮਤ

ਨੈਸ਼ਨਲ ਡੈਸਕ: ਤੇਲ ਮਾਰਕੀਟਿੰਗ ਕੰਪਨੀਆਂ ਨੇ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ, ਜੋ ਅੱਜ ਤੋਂ ਲਾਗੂ ਹੋ ਗਈ ਹੈ। ਸੂਤਰਾਂ ਮੁਤਾਬਕ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਤਕਰੀਬਨ 30 ਤੋਂ 32 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਕਿਲੋਗ੍ਰਾਮ ਐੱਫ.ਟੀ.ਐੱਲ. (ਫ੍ਰੀ ਟਰੇਡ ਐੱਲ.ਪੀ.ਜੀ.) ਸਿਲੰਡਰ ਦੀ ਕੀਮਤ ਵਿੱਚ ਵੀ 7.50 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਕੀਮਤਾਂ ‘ਚ ਕਟੌਤੀ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ‘ਚ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਕੀਮਤ 30.50 ਰੁਪਏ ਘਟ ਕੇ 1764.50 ਰੁਪਏ ਹੋ ਗਈ ਹੈ। ਕੋਲਕਾਤਾ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 32 ਰੁਪਏ ਦੀ ਕਮੀ ਆਈ ਹੈ ਅਤੇ ਹੁਣ ਇਹ ਇੱਥੇ 1879 ਰੁਪਏ ‘ਚ ਮਿਲੇਗਾ। ਉੱਥੇ ਹੀ ਮੁੰਬਈ ‘ਚ ਸਿਲੰਡਰ ਦੀ ਕੀਮਤ 31.50 ਰੁਪਏ ਘਟਾ ਕੇ 1717.50 ਰੁਪਏ ਅਤੇ ਚੇਨਈ ‘ਚ 30.50 ਰੁਪਏ ਘੱਟ ਕੇ 1930 ਰੁਪਏ ਹੋ ਗਈ ਹੈ।