ਜਲੰਧਰ ‘ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ

ਜਲੰਧਰ – ਕਪੂਰਥਲਾ ਰੋਡ ਸਰਜੀਕਲ ਕੰਪਲੈਕਸ ਨੇੜੇ ਸਥਿਤ ਇਕ ਫੈਕਟਰੀ ‘ਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਲੈ ਲਿਆ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵਿਖਾਈ ਦੇ ਰਹੀਆਂ ਸਨ। ਫੈਕਟਰੀ ਮਾਲਕ ਅਤੇ ਨੇੜਲੇ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਿਛਲੇ ਦੋ ਘੰਟਿਆਂ ਤੋਂ ਅੱਗ ‘ਤੇ ਕਾਬੂ ਪਾਉਣ ਵਿੱਚ ਲੱਗੀਆਂ ਹੋਈਆਂ ਹਨ।