ਜਲੰਧਰ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ, ਇਸ ਮੁੱਦੇ ‘ਤੇ ਹੋਵੇਗੀ ਚਰਚਾ

ਜਲੰਧਰ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚ ਚੁੱਕੇ ਹਨ। ਅੱਜ ਉਹ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਣਗੇ ਅਤੇ ਸਵੇਰੇ ਪੀ. ਏ. ਪੀ. ਵਿਖੇ ਮੀਟਿੰਗ ਕਰਨਗੇ।
ਪੀ. ਏ. ਪੀ. ਵਿਖੇ ਮੀਟਿੰਗ ਦੌਰਾਨ ਉਹ ਪਿੰਡ ਪੱਧਰੀ ਰੱਖਿਆ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਹੈ। ਪੰਜਾਬ ਵਿੱਚ ਸਰਕਾਰ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ।