ਜਲੰਧਰ ਵਿਖੇ ਡੇਂਗੂ ਮਰੀਜ਼ਾਂ ਦੀ ਗਿਣਤੀ ‘ਚ ਹੋਣ ਲੱਗਾ ਵਾਧਾ

ਜਲੰਧਰ –ਸ਼ੁੱਕਰਵਾਰ ਨੂੰ ਡੇਂਗੂ ਦੇ 2 ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜਲੰਧਰ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 40 ’ਤੇ ਪਹੁੰਚ ਗਈ ਹੈ, ਜਿਸ ਵਿਚੋਂ 25 ਮਰੀਜ਼ ਸ਼ਹਿਰੀ ਅਤੇ 15 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਦੇ ਸ਼ੱਕੀ 18 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਇਨ੍ਹਾਂ ਵਿਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ।
ਪਾਜ਼ੇਟਿਵ ਆਉਣ ਵਾਲੇ 3 ਮਰੀਜ਼ਾਂ ਵਿਚੋਂ ਪਹਿਲਾ 50 ਸਾਲਾ ਮਰਦ ਲੰਮਾ ਪਿੰਡ ਅਤੇ ਦੂਜਾ 40 ਸਾਲਾ ਮਰਦ ਕਾਲਾ ਬੱਕਰਾ ਦਾ ਰਹਿਣ ਵਾਲਾ ਹੈ, ਜਦੋਂ ਕਿ ਤੀਜਾ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਗਿਆ। ਡਾ. ਸ਼ੋਭਨਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ-ਲਾਰਵਾ ਟੀਮਾਂ ਨੇ ਸ਼ੁੱਕਰਵਾਰ ਨੂੰ 2493 ਘਰਾਂ ਦਾ ਸਰਵੇ ਕੀਤਾ ਅਤੇ ਉਨ੍ਹਾਂ ਨੂੰ 9 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ।