ਜਲੰਧਰ : ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਸਵੇਰੇ ਜਲੰਧਰ ਪਹੁੰਚੇ। ਡੇਰਾ ਬਿਆਸ ਮੁਖੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੁਲਸ ਵੱਲੋਂ ਸੁਰੱਖਿਆ ਦਾ ਸਖ਼ਤ ਇੰਤਜ਼ਾਮ ਕੀਤੇ ਗਏ ਸਨ।
ਦੂਜੇ ਪਾਸੇ ਜਿਵੇਂ ਹੀ ਡੇਰਾ ਬਿਆਸ ਦੀ ਸੰਗਤ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਜਲੰਧਰ ਫੇਰੀ ਬਾਰੇ ਪਤਾ ਲੱਗਾ ਤਾਂ ਵੱਡੀ ਗਿਣਤੀ ਸੰਗਤ ਡੇਰਾ ਮੁਖੀ ਦੇ ਦਰਸ਼ਨਾਂ ਲਈ ਪਹੁੰਚਣੀ ਸ਼ੁਰੂ ਹੋ ਗਈ। ਦੋਵਾਂ ਥਾਵਾਂ ‘ਤੇ ਭਾਰੀ ਗਿਣਤੀ ਪਹੁੰਚੀ ਸੰਗਤ ਨੂੰ ਪੁਲਸ ਨੇ ਸ਼ਾਂਤੀ ਨਾਲ ਦਰਸ਼ਨ ਕਰਨ ਦੀ ਅਪੀਲ ਕੀਤੀ।















