ਜਲੰਧਰ ਜ਼ਿਲ੍ਹੇ ‘ਚ ਮੁੜ ਵੱਡੀ ਗਿਣਤੀ ‘ਚ ਮਿਲੇ ਕੋਰੋਨਾ ਦੇ ਨਵੇਂ ਕੇਸ, 2 ਦੀ ਹੋਈ ਮੌਤ

Image Courtesy :jagbani(punjabkesar)

ਜਲੰਧਰ — ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ‘ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਮਹਾਨਗਰ ਜਲੰਧਰ ਜ਼ਿਲ੍ਹੇ ‘ਚੋਂ ਅੱਜ ਫਿਰ ਤੋਂ ਵੱਡੀ ਗਿਣਤੀ ‘ਚ ਪਾਜ਼ੇਟਿਵ ਕੇਸ ਮਿਲੇ ਹਨ।
ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਜਿੱਥੇ ਜਲੰਧਰ ਜ਼ਿਲ੍ਹੇ ‘ਚ 67 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਉਥੇ 2 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਚਲੇ ਗਏ ਹਨ। ਸਿਹਤ ਮਹਿਕਮੇ ਵੱਲੋਂ ਮਰਨ ਵਾਲਿਆਂ ਦੀ ਪਛਾਣ ਪੰਜਾਬੀ ਬਾਗ ਦੇ ਪ੍ਰਮੋਦ ਕੁਮਾਰ (58) ਅਤੇ ਨੀਲਾ ਮਹਿਲ ਦੀ ਹਰਬੰਸ ਕੌਰ (60) ਦੇ ਰੂਪ ‘ਚ ਕੀਤੀ ਗਈ ਹੈ, ਜਿਨ੍ਹਾਂ ਦੀ ਇਲਾਜ ਅਧੀਨ ਅੱਜ ਮੌਤ ਹੋ ਗਈ। ਉਥੇ ਹੀ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 5319 ਤੱਕ ਪਹੁੰਚ ਗਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 137 ਤੱਕ ਪਹੁੰਚ ਗਈ ਹੈ।
ਜਾਣੋ ਕੀ ਹੈ ਪੰਜਾਬ ‘ਚ ਕੋਰੋਨਾ ਦੀ ਸਥਿਤੀ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 41 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 3263 ਲੁਧਿਆਣਾ 8689, ਜਲੰਧਰ 5319, ਮੋਹਾਲੀ ‘ਚ 2701, ਪਟਿਆਲਾ ‘ਚ 4901, ਹੁਸ਼ਿਆਰਪੁਰ ‘ਚ 1049, ਤਰਨਾਰਨ 670, ਪਠਾਨਕੋਟ ‘ਚ 912, ਮਾਨਸਾ ‘ਚ 393, ਕਪੂਰਥਲਾ 880, ਫਰੀਦਕੋਟ 826, ਸੰਗਰੂਰ ‘ਚ 1917, ਨਵਾਂਸ਼ਹਿਰ ‘ਚ 600, ਰੂਪਨਗਰ 670, ਫਿਰੋਜ਼ਪੁਰ ‘ਚ 1565, ਬਠਿੰਡਾ 1703, ਗੁਰਦਾਸਪੁਰ 1380, ਫਤਿਹਗੜ੍ਹ ਸਾਹਿਬ ‘ਚ 890, ਬਰਨਾਲਾ 877, ਫਾਜ਼ਿਲਕਾ 681, ਮੋਗਾ 1176, ਮੁਕਤਸਰ ਸਾਹਿਬ 635 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 1097 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 27172 ਲੋਕ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
News Credit :jagbani(punjabkesar)