ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ

ਸੰਗਰੂਰ : ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਪਿੰਡ ਦੇ ਲੋਕਾਂ ਦਾ ਵੱਡਾ ਇਕੱਠ ਸੁਖਬੀਰ ਬਾਦਲ ਨਾਲ ਨਜ਼ਰ ਆਇਆ। ਇਸ ਦੌਰਾਨ ਸੁਖਬੀਰ ਬਾਦਲ ਨੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਜ਼ਹਿਰੀਲੀ ਸ਼ਰਾਬ ਨੇ ਲੋਕਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਪੰਜਾਬ ‘ਚ ਹਰ ਰੋਜ਼ ਨਸ਼ੇ ਅਤੇ ਸ਼ਰਾਬ ਕਾਰਨ ਮੌਤਾਂ ਹੋ ਰਹੀਆਂ ਹਨ।
ਸੁਖਬੀਰ ਬਾਦਲ ਨੇ ਕਿਹਾ ਇਸ ਮਾਮਲੇ ‘ਚ ਪੂਰੀ ਤਰ੍ਹਾਂ ਨਾਲ ਹਰ ਪਹਿਲੂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਲੋਕਾਂ ਦੇ ਪਰਿਵਾਰ ਬਰਬਾਦ ਹੋ ਗਏ ਹਨ ਅਤੇ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰ ਦੇ ਬੱਚਿਆਂ ਨੂੰ ਨੌਕਰੀ ਅਤੇ ਮੁਆਵਜ਼ਾ ਵਧਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।