ਮਸ਼ਰੂਮਜ਼ ਸਭ ਤੋਂ ਮਹਿੰਗੀਆਂ ਸਬਜ਼ੀਆਂ ‘ਚ ਗਿਣੇ ਜਾਂਦੇ ਹਨ। ਖਾਣੇ ‘ਚ ਇਨ੍ਹਾਂ ਦਾ ਸਵਾਦ ਤਾਂ ਵਧੀਆ ਹੁੰਦਾ ਹੀ ਹੈ ਨਾਲ ਹੀ ਇਹ ਸਿਹਤ ਲਈ ਵੀ ਕਾਫ਼ੀ ਚੰਗੇ ਹਨ। ਮਸ਼ਰੂਮਜ਼ ਨੂੰ ਦੇਸ਼ ਦੇ ਕਈ ਇਲਾਕਿਆਂ ‘ਚ ਖੁੰਬਾਂ ਅਤੇ ਕੁਕਰਮੁੱਤਾ ਨਾਮਾਂ ਤੋਂ ਵੀ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੀ ਹੈ। ਮਸ਼ਰੂਮਜ਼ ‘ਚ ਪ੍ਰੋਟੀਨਜ਼, ਕਾਰਬੋਹਾਈਡ੍ਰੇਟਸ, ਨਾਈਟਰੋਜਨ, ਫ਼ਾਸਫ਼ੋਰਸ ਐਸਿਡ ਪਾਏ ਜਾਂਦੇ ਹਨ। ਇਸ ਨੂੰ ਫ਼ਾਈਬਰ ਦਾ ਵੀ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮਜ਼ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਇਨ੍ਹਾਂ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ –
ਇੰਮਿਊਨਿਟੀ ਵਧਾਉਣ – ਮਸ਼ਰੂਮਜ਼ ਸ਼ਰੀਰ ਦੀ ਰੋਗ ਪ੍ਰਤੀਰੋਧੀ ਸਮਰਥਾ ‘ਚ ਵਾਧਾ ਕਰਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਸਾਡੇ ਸ਼ਰੀਰ ਨੂੰ ਬੀਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਮਸ਼ਰੂਮਜ਼ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟਸ, ਨਾਈਟਰੋਜਨ, ਫ਼ਾਸਫ਼ੋਰਸ ਐਸਿਡ ਪਾਏ ਜਾਂਦੇ ਹਨ। ਇਨ੍ਹਾਂ ਦੀ ਵਜ੍ਹਾ ਕਰ ਕੇ ਸ਼ਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰਥਾ ਵਧਦੀ ਹੈ।
ਸਰਦੀ ਤੋਂ ਬਚਾਅ – ਸਰਦੀ ਦੇ ਮੌਸਮ ‘ਚ ਹਮੇਸ਼ਾ ਲੋਕਾਂ ਨੂੰ ਖ਼ਾਂਸੀ, ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਮਸ਼ਰੂਮਜ਼ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਇਮਯੂਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ‘ਚ ਨਹੀਂ ਆਉਂਦੇ।
ਕੁਪੋਸ਼ਣ – ਵਾਇਟਾਮਿਨ, ਪ੍ਰੋਟੀਨਜ਼, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮਜ਼ ਸ਼ਰੀਰ ‘ਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦੇ ਹਨ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫ਼ਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ‘ਚ ਕਰਨੀ ਚਾਹੀਦੀ ਹੈ।
ਖੂਨ ਦੀ ਘਾਟ – ਮਸ਼ਰੂਮਜ਼ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸ਼ਰੀਰ ‘ਚ ਖ਼ੂਨ ਦੀ ਕਮੀ ਨਹੀਂ ਰਹਿੰਦੀ। ਇਨ੍ਹਾਂ ‘ਚ ਪਾਏ ਜਾਣ ਵਾਲੇ ਵਾਇਟਾਮਿਨ, ਫ਼ੌਰਲਿਕ ਐਸਿਡ ਅਤੇ ਲੋਹੇ ਦੇ ਤੱਤ ਸ਼ਰੀਰ ਨੂੰ ਹਿਮੋਗਲੋਬਿਨ ਦੇ ਪੱਧਰ ਨੂੰ ਬਣਾ ਕੇ ਰੱਖਣ ‘ਚ ਮਦਦ ਕਰਦੇ ਹਨ।
ਗਦੂਦ ਕੈਂਸਰ ਹੁੰਦਾ ਹੈ ਘੱਟ – ਨਿਯਮਤ ਰੂਪ ‘ਚ ਮਸ਼ਰੂਮਜ਼ ਜ਼ਿਆਦਾ ਖਾਣ ਵਾਲੇ ਅੱਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੌਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ‘ਚ ਦੋ ਵਾਰੀ ਮਸ਼ਰੂਮਜ਼ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ ਅੱਠ ਫ਼ੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ‘ਚ ਤਿੰਨ ਵਾਰੀ ਤੋਂ ਜ਼ਿਆਦਾ ਮਸ਼ਰੂਮਜ਼ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫ਼ੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।
ਹਾਈ ਬੱਲਡ ਪ੍ਰੈਸ਼ਰ – ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਮਸ਼ਰੂਮਜ਼ ਸਭ ਤੋਂ ਚੰਗਾ ਸ੍ਰੋਤ ਹੈ। ਮਸ਼ਰੂਮਜ਼ ‘ਚ ਪਾਏ ਜਾਣ ਵਾਲੇ ਵਾਇਟਾਮਿਨ, ਪ੍ਰੋਟੀਨਜ਼, ਫ਼ਾਇਬਰ, ਨਿਊਟਰੀਐਕਟਸ, ਆਦਿ ਕੋਲੇਸਟਰੋਲ ਦੇ ਲੈਵਲ ਨੂੰ ਵਧਣ ਤੋਂ ਰੋਕਦਾ ਹੈ।
ਭਾਰ ਘੱਟ ਕਰਨ ਦੇ ਫ਼ਾਇਦੇ – ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ ‘ਚ ਮਸ਼ਰੂਮਜ਼ ਨੂੰ ਜ਼ਰੂਰ ਸ਼ਾਮਿਲ ਕਰੋ। ਮਸ਼ਰੂਮਜ਼ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ ਜੋ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਤੁਹਾਡੀ ਮਦਦ ਕਰਦੀ ਹੈ।
ਸ਼ੁਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਸ਼ੁਗਰ ਦੇ ਮਰੀਜ਼ਾਂ ਲਈ ਮਸ਼ਰੂਮਜ਼ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਖਣਿਜ ਅਤੇ ਫ਼ਾਇਬਰ ਸ਼ੁਗਰ ਦੇ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਸੂਰਜਵੰਸ਼ੀ










