ਚੰਡੀਗੜ੍ਹ : ਪੰਜਾਬ ’ਚ ਰੁੱਖਾਂ ਤੇ ਜੰਗਲਾਂ ਹੇਠਲੇ ਰਕਬੇ ਨੂੰ 2030 ਤੱਕ 7.5 ਫ਼ੀਸਦੀ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋ-ਆਪਰੇਸ਼ਨ ਏਜੰਸੀ (ਜਾਪਾਨੀ ਏਜੰਸੀ) ਤੱਕ ਪਹੁੰਚ ਕਰ ਕੇ ਇਕ ਮਹੱਤਵਪੂਰਨ ਪ੍ਰਾਜੈਕਟ ਪੰਜਾਬ ’ਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬੀਓ ਅਜੇ ਰਹਿਣਾ ਪਵੇਗਾ ਸਾਵਧਾਨ! ਖ਼ੁਦ ਦਾ ਤੇ ਆਪਣਿਆਂ ਦਾ ਰੱਖੋ ਧਿਆਨ
ਇਸ ਸਬੰਧੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਸਮੀਖਿਆ ਕੀਤੀ ਗਈ।
ਇਸ ਪ੍ਰਾਜੈਕਟ ਦੀ ਕੁੱਲ ਲਾਗਤ 792.88 ਕਰੋੜ ਰੁਪਏ ਹੋਵੇਗੀ। ਇਹ ਪ੍ਰਾਜੈਕਟ ਵਿੱਤੀ ਸਾਲ 2025-26 ਤੋਂ ਪੰਜ ਸਾਲਾਂ ਦੀ ਮਿਆਦ ਲਈ ਲਾਗੂ ਕੀਤਾ ਜਾਵੇਗਾ।















