ਜੇਕਰ ਤੁਹਾਨੂੰ ਵੀ ਆਉਂਦੇ ਨ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼

ਕਈ ਵਾਰ ਜ਼ਿਆਦਾ ਥਕਾਵਟ ਹੋਣ ਦੇ ਕਾਰਨ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ। ਕਈ ਵਾਰ ਲੋਕਾਂ ਨੂੰ ਬਹੁਤ ਜ਼ਿਆਦਾ ਚੱਕਰ ਆਉਂਦੇ ਹਨ ਜਿਨ੍ਹਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਰੋਜ਼ਾਨਾ ਬਿਨਾਂ ਕਿਸੇ ਕਾਰਨ ਤੋਂ ਚੱਕਰ ਆਉਣੇ ਚਾਹੇ ਤੁਹਾਨੂੰ ਸਾਧਾਰਨ ਲੱਗਦੇ ਹਨ, ਪਰ ਇਹ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦੇ ਹਨ ਕਿਉਂਕਿ ਜਦੋਂ ਸਾਡੇ ਸ਼ਰੀਰ ‘ਚ ਅੱਖਾਂ, ਦਿਮਾਗ਼, ਕੰਨ, ਪੈਰ ਜਾਂ ਫ਼ਿਰ ਰੀੜ੍ਹ ਦੀ ਹੱਡੀ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ ਆਉਣ ਲੱਗਦੇ ਹਨ। ਇਸ ਨਾਲ ਅੱਖਾਂ ਅੱਗੇ ਹਨੇਰਾ ਆ ਜਾਂਦਾ ਹੈ। ਇਸ ਲਈ ਇਸ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜਿਨ੍ਹਾਂ ‘ਚ ਚੱਕਰ ਆਉਂਦੇ ਹਨ।
ਦਿਮਾਗ਼ ਤਕ ਔਕਸੀਜਨ ਦਾ ਨਾ ਪਹੁੰਚਣਾ – ਸਾਡੇ ਦਿਮਾਗ਼ ਨੂੰ ਔਕਸੀਜਨ ਦੀ ਹਮੇਸ਼ਾ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ । ਇਹ ਖ਼ੂਨ ਰਾਹੀਂ ਦਿਮਾਗ਼ ਤਕ ਪਹੁੰਚਦੀ ਹੈ, ਪਰ ਕਈ ਵਾਰ ਖ਼ੂਨ ਦੇ ਥੱਕੇ ਬਣਨ ਅਤੇ ਖ਼ਰਾਬ ਬਲੱਡ ਸਰਕੂਲਸ਼ਨ ਕਾਰਨ ਦਿਮਾਗ਼ ਤਕ ਸਹੀ ਮਾਤਰਾ ਵਿੱਚ ਔਕਸੀਜਨ ਨਹੀਂ ਪਹੁੰਚਦੀ ਜਿਸ ਨਾਲ ਚੱਕਰ ਅਤੇ ਬੇਹੋਸ਼ੀ ਜਿਹੀ ਸਮੱਸਿਆ ਹੋਣ ਲੱਗਦੀ ਹੈ ।
ਕੰਨਾਂ ‘ਚ ਇਨਫ਼ੈਕਸ਼ਨ – ਜਦੋਂ ਸਾਡੇ ਕੰਨਾਂ ‘ਚ ਇਨਫ਼ੈਕਸ਼ਨ ਹੋਣ ਲੱਗਦੀ ਹੈ ਜਾਂ ਫ਼ਿਰ ਸੁਣਨ ‘ਚ ਦਿੱਕਤ ਹੋਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਲਈ ਚੱਕਰ ਆਉਣ ਦਾ ਮੁੱਖ ਕਾਰਨ ਕੰਨਾਂ ਦੀ ਇਨਫ਼ੈਕਸ਼ਨ ਵੀ ਹੋ ਸਕਦਾ ਹੈ ।
ਸ਼ਰੀਰ ਵਿੱਚ ਪਾਣੀ ਦੀ ਕਮੀ ਹੋਣੀ – ਜੋ ਲੋਕ ਘੱਟ ਮਾਤਰਾ ‘ਚ ਪਾਣੀ ਪੀਂਦੇ ਹਨ, ਉਨ੍ਹਾਂ ਨੂੰ ਵੀ ਜ਼ਿਆਦਾਤਰ ਚੱਕਰ ਆਉਣੇ, ਲਗਾਤਾਰ ਸਿਰਦਰਦ ਰਹਿਣਾ ਅਤੇ ਅੱਖਾਂ ਅੱਗੇ ਧੁੰਦਲਾਪਣ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਇਹ ਸਮੱਸਿਆ ਜ਼ਿਆਦਾਤਰ ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ ‘ਚ ਜ਼ਿਆਦਾ ਹੁੰਦੀ ਹੈ।
ਸ਼ਰੀਰ ਵਿਚ ਸੈੱਲਜ਼ ਘੱਟ ਹੋਣੇ – ਸ਼ਰੀਰ ‘ਚ ਕਮਜ਼ੋਰੀ, ਖ਼ੂਨ ਦੀ ਕਮੀ ਜਾਂ ਫ਼ਿਰ ਸੈੱਲਜ਼ ਘੱਟ ਹੋਣ ਕਾਰਨ ਵੀ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ਅਤੇ ਤੁਹਾਨੂੰ ਹੈਲਦੀ ਡਾਈਟ ਜਿਵੇਂ ਫ਼ਲ, ਸਬਜ਼ੀਆਂ, ਕੀਵੀ, ਅਨਾਰ ਅਤੇ ਨਾਰੀਅਲ ਪਾਣੀ ਵੱਧ ਤੋਂ ਵੱਧ ਦੇਣਾ ਚਾਹੀਦਾ ਹੈ।
ਨਸਾਂ ਦੀ ਕਮਜ਼ੋਰੀ – ਨਸਾਂ ‘ਚ ਕਮਜ਼ੋਰੀ ਹੋਣ ਕਾਰਨ ਨਸਾਂ ‘ਚ ਦਰਦ ਅਤੇ ਸੋਜ ਹੁੰਦੀ ਹੈ ਅਤੇ ਇਸ ਦੇ ਨਾਲ ਚੱਕਰ ਆਉਣ ਲੱਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ਤੇ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਮਾਈਗ੍ਰੇਨ ਦੀ ਸਮੱਸਿਆ – ਬਹੁਤ ਵਾਰ ਚੱਕਰ ਆਉਣੇ ਤਨਾਅ, ਦਿਮਾਗ ਜਾਂ ਫ਼ਿਰ ਕੰਨ ਦਾ ਟਿਊਮਰ ਅਤੇ ਮਾਈਗ੍ਰੇਨ ਦਾ ਸੰਕੇਤ ਹੋ ਸਕਦਾ ਹੈ । ਇਸ ਲਈ ਰੋਜ਼ਾਨਾ ਬਹੁਤ ਜ਼ਿਆਦਾ ਚੱਕਰ ਆਉਣੇ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ ।