ਸਿਰਸਾ- ਡੇਰਾ ਮੁਖੀ ਰਾਮ ਰਹੀਮ ਨੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਕੇ ਡੇਰਾ ਪ੍ਰੇਮੀਆਂ ਨੂੰ 22 ਜਨਵਰੀ ਨੂੰ ਹੋਣ ਜਾ ਰਹੇ ਸ਼੍ਰੀਰਾਮ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ‘ਚ ਪਹੁੰਚਣ ਦਾ ਸੰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਰਾਮ ਰਹੀਮ ਸ਼ੁੱਕਰਵਾਰ ਨੂੰ ਪੈਰੋਲ ‘ਤੇ ਰਿਹਾਅ ਹੋ ਗਿਆ। ਰਾਮ ਰਹੀਮ ਨੂੰ 50 ਦਿਨ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਹੈ।
ਸੰਦੇਸ਼ ‘ਚ ਡੇਰਾ ਮੁਖੀ ਨੇ ਸਮਰਥਕਾਂ ਨੂੰ ਕਿਹਾ ਕਿ ਇਕ ਵਾਰ ਮੁੜ ਤੁਹਾਡੀ ਸੇਵਾ ‘ਚ ਹਾਜ਼ਰ ਹੋ ਗਿਆ ਹਾਂ। ਉਸ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਸਥਿਤ ਡੇਰੇ ‘ਚ ਕਿਸੇ ਨੇ ਨਹੀਂ ਆਉਣਾ ਹੈ। ਰਾਮ ਰਹੀਮ ਨੇ ਕਿਹਾ ਕਿ 22 ਜਨਵਰੀ ਨੂੰ ਪੂਰੇ ਦੇਸ਼ ‘ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਦਾ ਉਤਸਵ ਮਨਾਇਆ ਜਾ ਰਿਹਾ ਹੈ, ਸਾਰੇ ਲੋਕਾਂ ਨੇ ਇਸ ਉਤਸਵ ‘ਚ ਹਿੱਸਾ ਲੈਣਾ ਹੈ। ਇਸ ਉਤਸਵ ਨੂੰ ਦੀਵਾਲੀ ਦੀ ਤਰ੍ਹਾਂ ਮਨਾਉਣਾ ਹੈ। ਭਗਵਾਨ ਸਭ ਲੋਕਾਂ ਨੂੰ ਖੁਸ਼ੀਆਂ ਦੇਣ ਅਜਿਹੀ ਕਾਮਨਾ ਕਰਦੇ ਹਾਂ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਲਾ ਆਸ਼ਰਮ ਪਹੁੰਚਿਆ, ਜਿੱਥੋਂ ਉਸ ਨੇ ਆਪਣੇ ਸਮਰਥਕਾਂ ਲਈ ਇਹ ਵੀਡੀਓ ਸੰਦੇਸ਼ ਜਾਰੀ ਕੀਤੀ।















