ਜੈਜ਼ੀ ਬੀ ਨੇ ਟਵਿਟਰ ‘ਤੇ ਕੀਤੀ ਅਪੀਲ

ਜੈਜ਼ੀ ਬੀ ਨੇ ਆਪਣੇ ਇੱਕ ਟਵੀਟ ‘ਚ ਲਿਖਿਆ, ”ਆਓ ਸਾਰੇ ਰਲ ਕੇ ਕਿਸਾਨਾਂ ਨੂੰ ਗ਼ੁਲਾਮ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਰਿਲਾਇੰਸ ਦੇ ਜੀਓ ਸਾਵਨ ਦਾ ਬਾਈਕਾਟ ਕਰੀਏ। ਸਾਰੇ ਆਪਣੇ ਫ਼ੋਨਾਂ ਤੋਂ ਜੀਓ ਸਾਵਨ ਨਾਲ ਕੌਂਟਰੈਕਟ ਕੈਂਸਲ ਕਰਨ ਲਈ ਕਹੋ।”
ਰਿਧਮ ਬੁਆਏਜ਼ ਐਂਟਰਟੇਨਮੈਂਟ ‘ਨੇ ਕੀਤਾ ਬਾਈਕਾਟ ਦਾ ਐਲਾਨ
ਬੀਤੇ ਦਿਨੀਂ ਰਿਧਮ ਬੁਆਏਜ਼ ਐਂਟਰਟੇਨਮੈਂਟ ਨੇ ਫ਼ੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ”ਰਿਧਮ ਬੁਆਏਜ਼ ਐਂਟਰਟੇਨਮੈਂਟ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਅਸੀਂ ਅੰਦੋਲਨ ‘ਚ ਕਿਸਾਨਾਂ ਦੇ ਨਾਲ ਹਾਂ। ਇਸ ਤੋਂ ਇਲਾਵਾ ਅਸੀਂ ਜੀਓ ਸਾਵਨ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੌਨਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਕੌਨਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਸੀ ਅਤੇ ਅਸੀਂ ਬਾਕੀ ਦੇ ਕੌਨਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।