ਜੰਮੂ-ਕਸ਼ਮੀਰ ‘ਚ ਸੁਰੱਖਿਆ ਦਸਤਿਆਂ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ, 2 ਜਵਾਨ ਜ਼ਖਮੀ

Image Courtesy :jagbani(punjabkesari)

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਪਰੀਮਪੋਰਾ ‘ਚ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਕਾਫ਼ਲੇ ‘ਤੇ ਹਮਲਾ ਕੀਤਾ, ਜਿਸ ਕਾਰਨ ਦੋ ਫ਼ੌਜੀ ਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਰੀਮਪੋਰਾ ਦੇ ਖੁਸ਼ੀਪੋਰਾ ‘ਚ ਸੁਰੱਖਿਆ ਦਸਤਿਆਂ ‘ਤੇ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਅੱਤਵਾਦੀ ਹਮਲਿਆਂ ਤੋਂ ਇਲਾਵਾ ਪਾਕਿਸਤਾਨ ਵਲੋਂ ਜੰਗਬੰਦੀ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਪਾਕਿਸਤਾਨ ਵਲੋਂ ਰਾਜੌਰੀ ਦੇ ਨੌਸ਼ੇਰਾ ਸੈਕਟਰ ‘ਚ ਬੀਤੇ ਸ਼ਨੀਵਾਰ ਨੂੰ ਭਾਰਤੀ ਫ਼ੌਜ ਦੀ ਪੋਸਟ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਸੀ।
News Credit :jagbani(punjabkesari)