ਜੰਮੂ ਕਸ਼ਮੀਰ ‘ਚ ਹਿਜਬੁਲ ਮੁਜਾਹਿਦੀਨ ਦੇ 6 ਅੱਤਵਾਦੀ ਗ੍ਰਿਫਤਾਰ

ਸ੍ਰੀਨਗਰ : ਭਾਰਤੀ ਸੈਨਾ ਨੇ ਅੱਜ ਜੰਮੂ-ਕਸ਼ਮੀਰ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਿਲ ਕੀਤੀ, ਜਦੋਂ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਦੱਸਿਆ ਜਾ ਰਿਹਾ ਹੈ| ਇਨ੍ਹਾਂ ਅੱਤਵਾਦੀਆਂ ਨੂੰ ਕੁਲਗਾਮ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ|