ਜੰਮੂ-ਕਸ਼ਮੀਰ : ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ

4ਸ਼੍ਰੀਨਗਰ— ਦੱਖਣੀ ਕਸ਼ਮੀਰ ‘ਚ ਪੁਲਵਾਮਾ ਜ਼ਿਲੇ ਦੇ ਇਕ ਪਿੰਡ ‘ਚ ਲੁਕੇ ਹੋਏ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਅਭਿਆਨ ਸ਼ੁਰੂ ਕਰਨ ਤੋਂ ਬਾਅਦ ਮੁਠਭੇੜ ਹੋ ਗਈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਥੋਂ 25 ਕਿਲੋਮੀਟਰ ਦੂਰ ਕਾਕਾਪੋਰਾ ਇਲਾਕੇ ਦੇ ਬੇਗਮਬਾਗ ਪਿੰਡ ‘ਚ ਅੱਤਵਾਦੀਆਂ ਦੇ ਹੋਣ ਦੀ ਖ਼ਬਰ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋ ਗਈ, ਜਿਸ ‘ਚ ਫੌਜ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਅਤੇ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਹਨ।